November 13, 2026, 9:37 am
----------- Advertisement -----------
HomeNewsBreaking NewsNRI ਪ੍ਰੇਮਿਕਾ ਦੇ ਪਿਤਾ ਦਾ ਕਤਲ ਮਾਮਲਾ: ਪੰਜਾਬੀ ਗਾਇਕ ਦਾ ਸਾਥੀ ਕਾਬੂ

NRI ਪ੍ਰੇਮਿਕਾ ਦੇ ਪਿਤਾ ਦਾ ਕਤਲ ਮਾਮਲਾ: ਪੰਜਾਬੀ ਗਾਇਕ ਦਾ ਸਾਥੀ ਕਾਬੂ

Published on

----------- Advertisement -----------

ਜਗਰਾਉਂ, 1 ਸਤੰਬਰ 2024 – ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਇੱਕ ਪੱਤਰਕਾਰਤਾ ਮਿਲਣੀ ਵਿੱਚ ਇੱਕ ਕਤਲ ਦੇ ਦੋਸ਼ੀ ਨੂੰ ਪੱਤਰਕਾਰਾਂ ਸਾਹਮਣੇ ਪੇਸ਼ ਕੀਤਾ ਅਤੇ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਥਾਣਾ ਦਾਖਾ ਦੇ ਇਲਾਕੇ ਅੰਦਰੋਂ ਇੱਕ ਬਜ਼ੁਰਗ ਦੀ ਬੇਰਹਿਮੀ ਨਾਲ ਕਤਲ ਕਰਕੇ ਜੀਟੀ ਰੋਡ ਪਿੰਡ ਪੰਡੋਰੀ ਦੇ ਨਜਦੀਕ ਪਈ ਹੋਈ ਲਾਸ਼ ਬਰਾਮਦ ਹੋਈ ਸੀ। ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਰਖਵਾ ਦਿੱਤਾ ਗਿਆ ਸੀ।

ਇਸ ਖੁਲਾਸੇ ਦੀ ਪੜਤਾਲ ਮਰਨ ਵਾਲੇ ਦੀ ਲੜਕੀ ਨੂੰ ਉਸ ਦੇ ਪ੍ਰੇਮੀ ਵੱਲੋਂ ਫੋਨ ਕਰਕੇ ਆਸਟਰੇਲੀਆ ਜਾਣਕਾਰੀ ਦਿੱਤੀ ਗਈ ਸੀ ਕਿ ਉਸ ਨੇ ਪ੍ਰੇਮਿਕਾ ਦੇ ਪਿਤਾ ਰਵਿੰਦਰ ਸਿੰਘ ਵਾਸੀ ਕਿਲਾ ਰਾਏਪੁਰ ਦਾ ਕਤਲ ਕਰ ਦਿੱਤਾ ਹੈ। ਜਿਸ ਤੇ ਲੜਕੀ ਨੇ ਆਪਣੇ ਘਰਦਿਆਂ ਨੂੰ ਫੋਨ ਉੱਪਰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਸ ਦੇ ਰਣਜੀਤ ਸਿੰਘ ਕਾਹਲੋਂ ਉਰਫ ਰਣਜੀਤ ਬਾਠ ਜੋ ਕਿ ਇੱਕ ਗਾਇਕ ਵੀ ਹੈ ਨਾਲ ਦੋਸਤੀ ਸੀ ਅਤੇ ਉਹ ਉਸ ਉੱਪਰ ਸ਼ਾਦੀ ਕਰਨ ਦਾ ਪ੍ਰੈਸ਼ਰ ਬਣਾਉਂਦਾ ਸੀ ਅਤੇ ਬਾਰ ਬਾਰ ਕਹਿੰਦਾ ਸੀ ਕਿ ਆਪਣੇ ਪਤੀ ਨੂੰ ਤਲਾਕ ਦੇ ਕੇ ਮੇਰੇ ਨਾਲ ਸ਼ਾਦੀ ਕਰ। ਜਿਸ ਨੂੰ ਆਸਟਰੇਲੀਆ ਤੋਂ ਵੀ ਡਿਪੋਰਟ ਕੀਤਾ ਗਿਆ ਸੀ। ਜਿਸਨੇ ਫੋਨ ਕਰਕੇ ਆਪਣੀ ਪ੍ਰੇਮਿਕਾ ਨੂੰ ਦੱਸਿਆ ਸੀ ਕਿ ਉਸਨੇ ਉਸਦੇ ਪਿਤਾ ਦਾ ਕਤਲ ਕਰ ਦਿੱਤਾ ਹੈ।

ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਕਤਲ ਰਣਜੀਤ ਨੇ ਆਪਣੇ ਭਤੀਜੇ ਬਲਜਿੰਦਰ ਸਿੰਘ ਉਰਫ ਗੁੱਲੀ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬਾਠ ਕਲਾਂ ਜਿਲਾ ਜਲੰਧਰ ਦੇ ਨਾਲ ਮਿਲ ਕੇ ਕੀਤਾ ਹੈ। ਪੁਲਿਸ ਵੱਲੋਂ ਅੱਜ ਬਲਜਿੰਦਰ ਸਿੰਘ ਉਰਫ ਗੁੱਲੀ ਨੂੰ ਗਿਰਫਤਾਰ ਕਰ ਲਿਤਾ ਅਤੇ ਉਸ ਕੋਲੋਂ ਇੱਕ ਕਾਰ ਸਕੋਡਾ ਪੀਬੀ 08 ਬੀਐਨ 0021 ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਦੂਸਰੇ ਦੋਸ਼ੀ ਰਣਜੀਤ ਬਾਠ ਨੂੰ ਵੀ ਜਲਦੀ ਹੀ ਗਿਰਫਤਾਰ ਕਰ ਲਿਆ ਜਾਵੇਗਾ ਅਤੇ ਗ੍ਰਿਫਤਾਰ ਦੋਸ਼ੀ ਗੁੱਲੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...