May 13, 2026, 11:33 pm
----------- Advertisement -----------
HomeNewsBreaking News80 ਸਾਲਾ ਬਜ਼ੁਰਗ ਦਾ ਕ+ਤ+ਲ: ਖੇਤ 'ਚ ਮੰਜੇ ਨਾਲ ਬੰਨ੍ਹੀ ਮਿਲੀ ਲਾ+ਸ਼,...

80 ਸਾਲਾ ਬਜ਼ੁਰਗ ਦਾ ਕ+ਤ+ਲ: ਖੇਤ ‘ਚ ਮੰਜੇ ਨਾਲ ਬੰਨ੍ਹੀ ਮਿਲੀ ਲਾ+ਸ਼, ਲੁਟੇਰੇ ਟਰੈਕਟਰ-ਟਰਾਲੀ ਲੈ ਕੇ ਹੋਏ ਫਰਾਰ

Published on

----------- Advertisement -----------
  • ਗਲੇ ‘ਤੇ ਰੱਸੀ ਦੇ ਨਿਸ਼ਾਨ

ਅਬੋਹਰ, 22 ਜੂਨ 2023 – ਅਬੋਹਰ ਸ਼ਹਿਰ ਦੇ ਸੀਡ ਫਾਰਮ ਕੱਚਾ ਵਿਖੇ ਲੁਟੇਰਿਆਂ ਨੇ ਇੱਕ 80 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਟਰੈਕਟਰ-ਟਰਾਲੀ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਰਾਤ ਕਰੀਬ 1 ਵਜੇ ਵਾਪਰੀ। ਬਜ਼ੁਰਗ ਦੀ ਲਾਸ਼ ਖੇਤ ਵਿੱਚ ਮੰਜੇ ਨਾਲ ਬੰਨ੍ਹੀ ਹੋਈ ਮਿਲੀ। ਉਸ ਦੇ ਗਲੇ ‘ਤੇ ਰੱਸੀ ਦੇ ਨਿਸ਼ਾਨ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕਰਤਾਰ ਸਿੰਘ ਵਜੋਂ ਹੋਈ ਹੈ। ਉਹ ਪਿਛਲੇ 25 ਸਾਲਾਂ ਤੋਂ ਸੀਡ ਫਾਰਮ ਕੱਚਾ ਵਿਖੇ ਰਹਿ ਰਿਹਾ ਸੀ ਅਤੇ ਸੀਡ ਫਾਰਮ ਪੱਕਾ ਵਿਖੇ ਜ਼ਮੀਨ ਸੀ, ਜਿਸ ‘ਤੇ ਉਹ ਖੇਤੀਬਾੜੀ ਕਰਦਾ ਸੀ। ਬੁੱਧਵਾਰ ਰਾਤ ਉਸ ਦਾ ਸਾਥੀ ਕਿਸਾਨ ਆਪਣੇ ਖੇਤਾਂ ਦਾ ਸਾਰਾ ਕੰਮ ਨਿਪਟਾ ਕੇ ਘਰ ਚਲੇ ਗਏ, ਪਰ ਕਰਤਾਰ ਸਿੰਘ ਆਪਣੇ ਖੇਤ ਵਿੱਚ ਇਕੱਲਾ ਹੀ ਸੁੱਤਾ ਪਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਹੋਰ ਕਿਸਾਨ ਆਪਣਾ ਟਰੈਕਟਰ ਟਰਾਲੀ ਉੱਥੇ ਹੀ ਖੜ੍ਹਾ ਛੱਡ ਗਏ, ਜਿਸ ‘ਤੇ ਉਹ ਵੀਰਵਾਰ ਸਵੇਰੇ ਚਾਰਾ ਕੱਟ ਕੇ ਸ਼ਹਿਰ ਲਿਜਾਣ ਵਾਲੇ ਸੀ। ਜਦੋਂ ਉਹ ਸਵੇਰੇ ਖੇਤ ਵਿੱਚ ਆਏ ਤਾਂ ਕਰਤਾਰ ਸਿੰਘ ਨੂੰ ਮੰਜੇ ਨਾਲ ਬੰਨ੍ਹਿਆ ਹੋਇਆ ਪਾਇਆ ਗਿਆ ਐਟ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਕੋਈ ਟਰੈਕਟਰ ਟਰਾਲੀ ਨਹੀਂ ਸੀ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਐਸਐਸਪੀ ਅਵਨੀਤ ਕੌਰ ਟੀਮ ਨਾਲ ਮੌਕੇ ’ਤੇ ਪੁੱਜੇ।

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ। ਵਾਰਦਾਤ ਨੂੰ ਦੇਖਦੇ ਹੋਏ ਪੁਲਸ ਨੇ ਅੰਦਾਜ਼ਾ ਲਗਾਇਆ ਕਿ ਮ੍ਰਿਤਕ ਨੇ ਲੁਟੇਰਿਆਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਲੁਟੇਰਿਆਂ ਨੇ ਉਸ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲਿਸ ਇਲਾਕੇ ‘ਚ ਲੱਗੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...