November 22, 2026, 11:50 pm
----------- Advertisement -----------
HomeNewsBreaking Newsਬਰਨਾਲਾ 'ਚ ਪੁਲਿਸ ਮੁਲਾਜ਼ਮ ਦਾ ਕ+ਤ+ਲ, ਜਾਂਚ 'ਚ ਜੁਟੀ ਪੁਲਿਸ

ਬਰਨਾਲਾ ‘ਚ ਪੁਲਿਸ ਮੁਲਾਜ਼ਮ ਦਾ ਕ+ਤ+ਲ, ਜਾਂਚ ‘ਚ ਜੁਟੀ ਪੁਲਿਸ

Published on

----------- Advertisement -----------

ਬਰਨਾਲਾ, 23 ਅਕਤੂਬਰ 2023 – ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਥਾਣਾ ਸਿਟੀ ਵਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰੈਸਟੋਰੈਂਟ ‘ਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਜਿਸ ਤੋਂ ਬਾਅਦ ਮੁਲਜ਼ਮਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਹੋ ਗਈ।

ਜਿਸ ਤੋਂ ਬਾਅਦ ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ। ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਮ੍ਰਿਤਕ ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਕਾਂਸਟੇਬਲ ਵਜੋਂ ਡਿਊਟੀ ਕਰ ਰਿਹਾ ਸੀ। ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।

ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ 25 ਏਕੜ ਦੇ ਇਲਾਕੇ ਵਿੱਚ ਇੱਕ ਰੈਸਟੋਰੈਂਟ ਵਿੱਚ ਕੁਝ ਕਬੱਡੀ ਖਿਡਾਰੀ ਬੈਠੇ ਸ਼ਰਾਬ ਪੀ ਰਹੇ ਸਨ। ਰੈਸਟੋਰੈਂਟ ਦੇ ਮਾਮਲੇ ਨੂੰ ਲੈ ਕੇ ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾ ਲਿਆ।

ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਮਗਰੋਂ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਉਸ ਦਾ ਸਾਥੀ ਮੁਲਾਜ਼ਮ ਸਿਵਲ ਹਸਪਤਾਲ ਬਰਨਾਲਾ ਲੈ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਸੜਕ ’ਤੇ ਸੁੱਟੇ ਜਾਣ ਕਾਰਨ ਉਸ ਦਾ ਸਿਰ ਸੜਕ ’ਤੇ ਵੱਜ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਤਾਇਨਾਤ ਸਾਰੇ ਪੁਲੀਸ ਮੁਲਾਜ਼ਮ ਉੱਥੋਂ ਚਲੇ ਗਏ। ਇਸ ਤੋਂ ਬਾਅਦ ਮੁਲਜ਼ਮ ਕਬੱਡੀ ਖਿਡਾਰੀ ਰੈਸਟੋਰੈਂਟ ਵਿੱਚ ਭੰਨਤੋੜ ਕਰਕੇ ਫ਼ਰਾਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...