August 10, 2026, 1:38 am
----------- Advertisement -----------
HomeNewsBreaking Newsਮੰਦਰ ਦੀ ਸੇਵਾਦਾਰ ਦਾ ਕ+ਤ+ਲ, ਨੌਜਵਾਨ ਨੂੰ ਸ਼ਰਾਬ ਪੀ ਕੇ ਮੰਦਰ ਆਉਣ...

ਮੰਦਰ ਦੀ ਸੇਵਾਦਾਰ ਦਾ ਕ+ਤ+ਲ, ਨੌਜਵਾਨ ਨੂੰ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਿਆ ਤਾਂ ਚਾਕੂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

Published on

----------- Advertisement -----------

ਕਪੂਰਥਲਾ, 19 ਦਸੰਬਰ 2023 – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿੱਚ ਮੰਦਰ ਦੀ ਮੁੱਖ ਸੇਵਾਦਾਰ ਔਰਤ ਦਾ ਉਸੇ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ। ਇਸ ‘ਤੇ ਔਰਤ ਉਸ ਨੂੰ ਰੋਕਦੀ ਸੀ। ਇਸ ਕਾਰਨ ਨੌਜਵਾਨ ਨੇ ਉਸ ਦਾ ਕਤਲ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਮ੍ਰਿਤਕ ਔਰਤ ਦੀ ਪਛਾਣ ਸਰਿਤਾ ਦੇਵੀ (26 ਸਾਲ) ਵਾਸੀ ਬਿਹਾਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਹੈ। ਦੇਰ ਸ਼ਾਮ ਕਿਸੇ ਨੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਸਰਿਤਾ ਦੇਵੀ ਮੰਦਰ ਵਿੱਚ ਸੇਵਾ ਕਰ ਰਹੀ ਹੈ। ਇਸ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ‘ਤੇ ਦਾਤਰ ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ।

ਪਤਨੀ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ 5 ਸਾਲਾਂ ਤੋਂ ਸਿੱਧਵਾਂ ਦੋਨਾ ਦੇ ਮਾਤਾ ਸ਼੍ਰੀ ਸਲੋਨੀ ਦੇਵੀ ਮੰਦਰ ਵਿੱਚ ਮੁੱਖ ਸੇਵਾਦਾਰ ਵਜੋਂ ਕੰਮ ਕਰਦੀ ਸੀ। ਹਮਲਾ ਕਰਨ ਵਾਲਾ ਨੌਜਵਾਨ ਇਸੇ ਪਿੰਡ ਦਾ ਵਸਨੀਕ ਹੈ।

ਉਸ ਨੇ ਦੱਸਿਆ ਕਿ ਉਕਤ ਨੌਜਵਾਨ ਅਕਸਰ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ ਅਤੇ ਉਸ ਦੀ ਪਤਨੀ ਉਸ ਨੂੰ ਹਮੇਸ਼ਾ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਦੀ ਸੀ। ਇਸੇ ਕਾਰਨ ਨੌਜਵਾਨ ਨੇ ਆਪਣੀ ਪਤਨੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਤਨੀ ਦਾ ਕਤਲ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...