April 20, 2024, 1:06 am
----------- Advertisement -----------
HomeNewsBreaking Newsਪ੍ਰੇਮ ਸਬੰਧਾਂ ਦੇ ਸ਼ੱਕ 'ਚ ਪਤਨੀ ਦਾ ਕ+ਤ+ਲ: ਪਤੀ ਨੇ ਪੁਲਿਸ ਸਾਹਮਣੇ...

ਪ੍ਰੇਮ ਸਬੰਧਾਂ ਦੇ ਸ਼ੱਕ ‘ਚ ਪਤਨੀ ਦਾ ਕ+ਤ+ਲ: ਪਤੀ ਨੇ ਪੁਲਿਸ ਸਾਹਮਣੇ ਰਚੀ ਕਿਡਨੈਪਿੰਗ ਦੀ ਝੂਠੀ ਕਹਾਣੀ

Published on

----------- Advertisement -----------

ਲੁਧਿਆਣਾ, 21 ਦਸੰਬਰ 2022 – ਲੁਧਿਆਣਾ ਦੇ ਪਿੰਡ ਸਾਹਨੇਵਾਲ ‘ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਲੁਧਿਆਣਾ-ਮਾਲੇਰਕੋਟਲਾ ਰੋਡ ‘ਤੇ ਨਹਿਰ ਦੇ ਪੁਲ ਕੋਲ ਸੁੰਨਸਾਨ ਜਗ੍ਹਾ ‘ਤੇ ਸੁੱਟ ਦਿੱਤਾ। ਲਾਸ਼ ਸੁੱਟਣ ਤੋਂ ਬਾਅਦ ਦੋਸ਼ੀ ਨੇ ਪੁਲਸ ਨੂੰ ਫੋਨ ਕੀਤਾ ਅਤੇ ਕਿਹਾ ਕਿ ਕਾਰ ‘ਚ ਸਵਾਰ ਬਦਮਾਸ਼ਾਂ ਨੇ ਉਸ ਦੀ ਪਤਨੀ ਨੂੰ ਅਗਵਾ ਕਰ ਲਿਆ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਿਅਕਤੀ ਤੋਂ ਪੁੱਛਗਿੱਛ ਕੀਤੀ। ਪੁਲਸ ਨੂੰ ਉਕਤ ਵਿਅਕਤੀ ‘ਤੇ ਸ਼ੱਕ ਹੋਣ ‘ਤੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਵਿਅਕਤੀ ਨੇ ਪੁਲਿਸ ਦੇ ਸਾਹਮਣੇ ਆਪਣੀ ਪਤਨੀ ਦੀ ਹੱਤਿਆ ਕਰਨ ਬਾਰੇ ਦੱਸਿਆ। ਮ੍ਰਿਤਕਾ ਦਾ ਨਾਂ ਅਜੇਪਾਲ ਕੌਰ ਹੈ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੁਧਿਆਣਾ ਪੁਲਿਸ ਇਸ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਵੀ ਕਰੇਗੀ।

ਮੁਲਜ਼ਮ ਦੀ ਪਛਾਣ ਜੈਦੇਵ ਜਾਟਵ ਵਾਸੀ ਪਿੰਡ ਟਿੱਬਾ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਨਾਲ ਅਫੇਅਰ ਚੱਲ ਰਿਹਾ ਹੈ। ਜਿਸ ਕਾਰਨ ਉਸ ਨੇ ਉਸ ਦਾ ਕਤਲ ਕਰ ਦਿੱਤਾ। ਇਸ ਲਈ ਕਿਸੇ ਨੂੰ ਉਸ ‘ਤੇ ਸ਼ੱਕ ਨਾ ਹੋਵੇ, ਉਸ ਨੇ ਅਗਵਾ ਕਰਨ ਦੀ ਝੂਠੀ ਕਹਾਣੀ ਰਚੀ।

ਇਸ ਲਈ ਉਸ ਨੇ ਪੁਲੀਸ ਨੂੰ ਫੋਨ ਕਰਕੇ ਦੱਸਿਆ ਕਿ ਉਹ ਆਪਣੀ ਪਤਨੀ ਅਜੈਪਾਲ ਕੌਰ ਨਾਲ ਸਾਈਕਲ ’ਤੇ ਹਿਮਾਚਲ ਸਥਿਤ ਮਾਤਾ ਚਿੰਤਪੁਰਨੀ ਮੰਦਰ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਉਹ ਕੋਹਾਡਾ ਨੇੜੇ ਪਹੁੰਚੇ ਤਾਂ ਬਦਮਾਸ਼ਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਬਦਮਾਸ਼ ਉਸਦੀ ਪਤਨੀ ਨੂੰ ਕਾਰ ‘ਚ ਬਿਠਾ ਕੇ ਫਰਾਰ ਹੋ ਗਏ।

ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਦੋਂ ਜੈਦੇਵ ਵਾਰ-ਵਾਰ ਆਪਣੇ ਬਿਆਨ ਬਦਲਣ ਲੱਗਾ ਤਾਂ ਪੁਲਿਸ ਨੂੰ ਸ਼ੱਕ ਹੋਇਆ। ਸਖ਼ਤੀ ਹੋਣ ’ਤੇ ਮੁਲਜ਼ਮ ਨੇ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਤੁਸੀਂ ਅਕਸਰ ਪੇਟ ਫੁੱਲਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਹ ਚੀਜ਼ਾਂ ਖਾਣ ਨਾਲ ਮਿਲੇਗੀ ਰਾਹਤ !

ਅੱਜ-ਕੱਲ੍ਹ ਦੀ ਲਾਈਫ ਸਟਾਈਲ 'ਚ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਅਕਸਰ ਲੋਕ ਬਲੋਟਿੰਗ ਦੀ...

ਚੇਨਈ ਨੇ ਲਖਨਊ ਨੂੰ ਦਿੱਤਾ 177 ਦੌੜਾਂ ਦਾ ਟੀਚਾ; ਜਡੇਜਾ ਨੇ ਲਗਾਇਆ ਅਰਧ ਸੈਂਕੜਾ

ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 34ਵੇਂ ਮੈਚ ਵਿੱਚ...

ਹਰਿਆਣਾ ਦੇ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਭਾਜਪਾ ‘ਚ ਸ਼ਾਮਲ

ਹਰਿਆਣਾ ਦੇ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ...

ਖਾਲੀ ਪੇਟ ਲਸਣ ਖਾਣ ਦੇ ਤੁਹਾਨੂੰ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ

ਲਸਣ ਨਾ ਸਿਰਫ ਤੁਹਾਡੇ ਭੋਜਨ ਨੂੰ ਸੁਆਦੀ ਬਣਾਉਂਦਾ ਹੈ, ਸਗੋਂ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਅਤੇ ਐਂਟੀ-ਫੰਗਲ...

ਲੋਕ ਸਭਾ ਚੋਣਾਂ : 21 ਰਾਜਾਂ ਦੀਆਂ 102 ਸੀਟਾਂ ‘ਤੇ ਕਿੰਨੇ ਫੀਸਦੀ ਹੋਈ ਵੋਟਿੰਗ? ਜਾਣੋ ਸਭ ਕੁਝ

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ...

ਇਜ਼ਰਾਈਲ-ਇਰਾਨ ਵਿਚਾਲੇ ਵਧਦੇ ਤਣਾਅ ਨੂੰ ਲੈ ਕੇ ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ

ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ...

ਮੇਲੇ ‘ਚ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਬਣਾਇਆ ਟਾਵਰ ਡਿੱਗਿਆ; ਨੌਜਵਾਨ ਦੀ ਹੋਈ ਮੌ*ਤ; ਇਕ ਜ਼ਖਮੀ

ਗੁਰਦਾਸਪੁਰ ਦੇ ਹਰਦੋਚੰਨੀ ਰੋਡ 'ਤੇ ਸਥਿਤ ਕਰਾਫਟ ਬਾਜ਼ਾਰ 'ਚ ਲੱਗੇ ਮੇਲੇ ਦੌਰਾਨ ਇਕ ਨੌਜਵਾਨ...

ਪੁਣੇ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਮੌਜੂਦ

ਮਹਾਰਾਸ਼ਟਰ ਦੇ ਪੁਣੇ 'ਚ ਸ਼ੁੱਕਰਵਾਰ ਨੂੰ ਇਕ ਮਾਲ 'ਚ ਭਿਆਨਕ ਅੱਗ ਲੱਗ ਗਈ। ਅੱਗ...

MI ਅਤੇ PBKS ਵਿਚਾਲੇ ਮੈਚ ‘ਚ ਜਿੱਤ ਦੇ ਬਾਵਜੂਦ ਹਾਰਦਿਕ ਪੰਡਯਾ ‘ਤੇ ਲੱਗਾ 12 ਲੱਖ ਰੁਪਏ ਜੁਰਮਾਨਾ, ਜਾਣੋ ਕੀ ਹੈ ਮਾਮਲਾ

ਮੁੰਬਈ ਇੰਡੀਅਨਜ਼ (MI) ਦੇ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ...