September 6, 2026, 11:53 pm
----------- Advertisement -----------
HomeNewsBreaking Newsਭੇਤਭਰੀ ਹਾਲਤ ਵਿੱਚ ਨੌਜਵਾਨ ਦਾ ਕ+ਤ+ਲ; ਹੱਡਾ-ਰੋੜੀ ’ਚੋਂ ਮਿਲੀ ਲਾਸ਼

ਭੇਤਭਰੀ ਹਾਲਤ ਵਿੱਚ ਨੌਜਵਾਨ ਦਾ ਕ+ਤ+ਲ; ਹੱਡਾ-ਰੋੜੀ ’ਚੋਂ ਮਿਲੀ ਲਾਸ਼

Published on

----------- Advertisement -----------

ਭਵਾਨੀਗੜ੍ਹ, 21 ਫਰਵਰੀ, 2023: ਸਥਾਨਕ ਸ਼ਹਿਰ ਨੇੜਲੇ ਪਿੰਡ ਫੁੰਮਣਵਾਲ ਤੋਂ ਪਿਛਲੇ ਦੋ ਦਿਨਾਂ ਲਾਪਤਾ ਚਲੇ ਆ ਰਹੇ ਇਕ ਨੌਜਵਾਨ ਦੀ ਅੱਜ ਪਿੰਡ ਰਾਜਪੁਰਾ ਦੀ ਹੱਡਾ-ਰੋੜੀ ’ਚੋਂ ਸ਼ੱਕੀ ਹਾਲਤ ’ਚ ਲਾਸ਼ ਮਿਲਣ ਕਰਨ ਇਲਾਕੇ ’ਚ ਸਨਸਨੀ ਦਾ ਮਾਹੌਲ ਪਾਇਆ ਗਿਆ। ਮ੍ਰਿਤਕ ਨੌਜਵਾਨ ਜੀ ਪਛਾਣ ਸਰਬਜੀਤ ਸਿੰਘ ਉਰਫ਼ ਰਾਜੀ ਪੁੱਤਰ ਭਜਨ ਸਿੰਘ ਵਾਸੀ ਪਿੰਡ ਫੁੰਮਣਵਾਲ ਵਜੋਂ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਬੀਤੀ 19 ਫਰਵਰੀ ਦੀ ਸ਼ਾਮ ਨੂੰ ਕਿਸੇ ਕੰਮ ਲਈ ਘਰੋਂ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆਂ, ਜਿਸ ਦੀ ਪਰਿਵਾਰ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ।

ਅੱਜ ਸਵੇਰੇ ਜਦੋਂ ਕੁਝ ਸਕੂਲੀ ਵਿਦਿਆਰਥੀ ਸਕੂਲ ਜਾ ਰਹੇ ਸਨ ਤਾਂ ਉਨ੍ਹਾਂ ਨੇ ਫੁੰਮਣਵਾਲ-ਰਾਜਪੁਰਾ ਸੜਕ ’ਤੇ ਹੱਡਾ-ਰੋੜੀ ਵਿੱਚ ਲਾਸ਼ ਦੇਖੀ, ਜਿਸ ਨੂੰ ਕੁੱਤਿਆਂ ਵੱਲੋਂ ਨੋਚਿਆਂ ਜਾ ਰਿਹਾ ਸੀ। ਕੁੱਤਿਆਂ ਵੱਲੋਂ ਨੋਚਣ ਕਾਰਨ ਲਾਸ਼ ਦੀ ਹਾਲਤ ਕਾਫ਼ੀ ਬੁਰੀ ਹੋ ਚੁੱਕੀ ਸੀ। ਇਸ ਬਾਰੇ ਪਿੰਡ ਵਿੱਚ ਰੌਲਾ ਪੈਣ ਉਪਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਡੀ. ਐੱਸ. ਪੀ. ਮੋਹਿਤ ਅਗਰਵਾਲ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਦੋਂ ਇਸ ਦੀ ਸਨਾਖ਼ਤ ਕੀਤੀ ਤਾਂ ਉਕਤ ਲਾਸ਼ ਸਰਬਜੀਤ ਸਿੰਘ ਵਾਸੀ ਪਿੰਡ ਫੁੰਮਣਵਾਲ ਦੀ ਨਿਕਲੀ। ਇਸ ਸਬੰਧੀ ਡੀ. ਐੱਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਜਾਂਚ ਲਈ ਫਰਾਸਿਸਕ ਵਿਭਾਗ ਦੀ ਟੀਮ ਨੂੰ ਵੀ ਬੁਲਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...