September 6, 2026, 1:25 am
----------- Advertisement -----------
HomeNewsਇਹ ਕਤਲ ਸਰੀ ਦੇ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ...

ਇਹ ਕਤਲ ਸਰੀ ਦੇ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ ਸੀ – ਕੈਪਟਨ ਅਮਰਿੰਦਰ ਸਿੰਘ

Published on

----------- Advertisement -----------

ਚੰਡੀਗੜ੍ਹ, 19 ਸਤੰਬਰ (ਬਲਜੀਤ ਮਰਵਾਹਾ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ।

ਉਨ੍ਹਾਂ ਕਿਹਾ, ਇਹ ਇੱਕ ਅਟੱਲ ਤੱਥ ਹੈ ਕਿ ਕੈਨੇਡਾ ਵਿੱਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੇ ਭਾਰਤੀ ਮਿਸ਼ਨਾਂ ‘ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵੱਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ।

“ਕੀ ਕੈਨੇਡਾ ਦੀ ਸਰਕਾਰ ਨੇ ਉੱਥੇ ਭਾਰਤੀ ਮਿਸ਼ਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਕੀਤੀ ਹੈ?” ਉਨ੍ਹਾਂ ਕਿਹਾ, ਜਦਕਿ ਸ੍ਰੀ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।

ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੀ ਹੋਇਆ ਹੈ।

ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ।

ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...