April 30, 2026, 9:27 am
----------- Advertisement -----------
HomeNewsਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ...

ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

Published on

----------- Advertisement -----------

ਚੰਡੀਗੜ੍ਹ, 15 ਅਕਤੂਬਰ (ਬਲਜੀਤ ਮਰਵਾਹਾ) : ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ।

ਸਪੀਕਰ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...