ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸੰਬੰਧ ਵਿੱਚ ਗੁਰਦੁਆਰਾ ਤਪਿਆਣਾ ਸਾਹਿਬ, ਸ੍ਰੀ ਖਡੂਰ ਸਾਹਿਬ ਤੋਂ ਪੈਦਲ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਹ ਨਗਰ ਕੀਰਤਨ ਸ੍ਰੀ ਖਡੂਰ ਸਾਹਿਬ ਤੋਂ ਚੱਲ ਕੇ ਵੱਖ-ਵੱਖ ਨਗਰਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਪੁੱਜੇਗਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪੁਰਾਤਨ ਰਵਾਇਤ ਦੀ ਰੋਸ਼ਨੀ ਵਿਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ।
ਦੱਸ ਦਈਏ ਕਿ ਬੀਤੇ ਦਿਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੀਆਂ ਗਤਕਾ ਟੀਮਾਂ ਨੇ ਹਿੱਸਾ ਲਿਆ। ਮੁਕਾਬਲਿਆਂ ਦੀ ਆਰੰਭਤਾ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਹੋਈ।
----------- Advertisement -----------
ਸ੍ਰੀ ਖਡੂਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਸਜਾਇਆ ਗਿਆ ਪੈਦਲ ਨਗਰ ਕੀਰਤਨ
Published on
----------- Advertisement -----------
----------- Advertisement -----------