ਸ੍ਰੀ ਗੋਇੰਦਵਾਲ ਸਾਹਿਬ, 16 ਸਤੰਬਰ- ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੇ ਚਲਦਿਆਂ ਭਲਕੇ 17 ਸਤੰਬਰ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਸ੍ਰੀ ਖਡੂਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਪੰਥਕ ਰਵਾਇਤਾਂ ਤੇ ਖ਼ਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਪੈਦਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਦਲ, ਸਭਾ ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਵੱਡੇ ਪੱਧਰ ਉੱਤੇ ਸ਼ਮੂਲੀਅਤ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪੁਰਾਤਨ ਰਵਾਇਤ ਦੀ ਰੋਸ਼ਨੀ ਵਿਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ।
ਦੱਸ ਦਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਵੱਖ ਵੱਖ ਮਹਾਂਪੁਰਖ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਈਆਂ।
----------- Advertisement -----------
ਭਲਕੇ 17 ਸਤੰਬਰ ਨੂੰ ਸ੍ਰੀ ਖਡੂਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਸਜਾਏ ਜਾਣਗੇ ਪੈਦਲ ਨਗਰ ਕੀਰਤਨ
Published on
----------- Advertisement -----------
----------- Advertisement -----------