June 30, 2026, 6:18 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਮਾਲ ਰਿਕਾਰਡ 'ਚ ਫੇਰਬਦਲ ਕਰਕੇ ਸ਼ਾਮਲਾਤ ਦੀ 28 ਏਕੜ ਜ਼ਮੀਨ...

ਵਿਜੀਲੈਂਸ ਵੱਲੋਂ ਮਾਲ ਰਿਕਾਰਡ ‘ਚ ਫੇਰਬਦਲ ਕਰਕੇ ਸ਼ਾਮਲਾਤ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ 1 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਤਤਕਾਲੀ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ ਅਤੇ ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।

ਸਾਲ 2017 ਵਿੱਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿੱਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...