July 4, 2026, 9:04 am
----------- Advertisement -----------
HomeNewsLatest Newsਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 5 ਅਗਸਤ, 2024 (ਬਲਜੀਤ ਮਰਵਾਹਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ। ਇਸ ਦੇ ਨਾਲ ਹੀ ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ ‘ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਸੀ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਤੋਂ ਗਲਤ ਤਰੀਕੇ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਨੇ ਭੂਮੀ ਗ੍ਰਹਿਣ ਕਾਨੂੰਨ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਸੀ।

ਇਸ ਤੋਂ ਇਲਾਵਾ ਉਕਤ ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ, ਜਿਸ ਨਾਲ ਛੇੜਛਾੜ ਕੀਤੀ ਗਈ ਸੀ, ਨੂੰ ਨਜ਼ਰਅੰਦਾਜ਼ ਕਰਦਿਆਂ ਵੇਰਵੇ ਵਾਲੀ ਫਾਈਲ ਨੂੰ ਇੱਕੋ ਦਿਨ ਵਿੱਚ ਤਿੰਨ ਵਾਰ ਡੀਲ ਕਰਕੇ ਅਦਾਇਗੀਆਂ ਦੀ ਸਿਫ਼ਾਰਸ਼ ਕਰਨ ਵਿੱਚ ਬੇਲੋੜੀ ਜਲਦਬਾਜ਼ੀ ਕੀਤੀ। ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 11/12/2023 ਦੇ ਹੁਕਮਾਂ ਰਾਹੀਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ਾਂ ਨਾਲ ਅੰਤਰਿਮ ਰਾਹਤ ਮਿਲ ਗਈ ਸੀ। ਇਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਤਾਂ ਹੋਇਆ ਪਰ ਬਿਊਰੋ ਨਾਲ ਕੋਈ ਸਹਿਯੋਗ ਨਹੀਂ ਕੀਤਾ। ਇਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਅਤੇ ਅੰਤ ਵਿੱਚ ਉਸਦੀ ਪਟੀਸ਼ਨ ਅਤੇ ਜਵਾਬ ਦੇ ਵਿਰੁੱਧ 2 ਹਲਫ਼ੀਆ ਬਿਆਨ ਦਾਇਰ ਕੀਤੇ।
ਉਹਨਾਂ ਅੱਗੇ ਕਿਹਾ ਕਿ ਕਈ ਸੁਣਵਾਈਆਂ ਅਤੇ ਵਿਸਥਾਰਤ ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਮਿਤੀ 20/03/2024 ਨੂੰ 25 ਪੰਨਿਆਂ ਦੇ ਆਦੇਸ਼ ਰਾਹੀਂ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।

ਇਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਭਗੌੜਾ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ। ਇਸ ਤੋਂ ਬਾਅਦ 27/8/2024 ਨੂੰ ਇਸ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਦੀ ਭੂਮਿਕਾ ਅਤੇ ਉਸ ਵੱਲੋਂ ਵੱਖ-ਵੱਖ ਹੱਥਕੰਡੇ ਵਰਤ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਸਬੰਧੀ ਉਸ ਦੇ ਗਲਤ ਆਚਰਣ ਬਾਰੇ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਉਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨਾਇਬ ਤਹਿਸੀਲਦਾਰ ਨੇ ਵਿਜੀਲੈਂਸ ਬਿਊਰੋ ਥਾਣਾ, ਫਲਾਇੰਗ ਸਕੁਐਡ, ਪੰਜਾਬ ਮੋਹਾਲੀ ਵਿਖੇ ਅੱਜ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...