November 16, 2026, 12:15 pm
----------- Advertisement -----------
HomeNewsBreaking Newsਸਿੱਖਿਆ ਮੰਤਰੀ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ...

ਸਿੱਖਿਆ ਮੰਤਰੀ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ

Published on

----------- Advertisement -----------

-ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ, ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਦਿੱਤੀ ਸਿੱਖਿਆ – ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 2 ਦਸੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ ਜ਼ੋ ਕਿ ਮੌਜੂਦਾ ਦੌਰ ਵਿਚ ਅਸਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ਵਿਚ ਜਾਤੀ ਵਿਖਰੇਵੇਂ ਨੂੰ ਉਤਸ਼ਾਹਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸਮੂਹ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਅਧਾਰ ‘ਤੇ ਇੱਕ ਸਮਾਨ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਇੱਕ ਵਰਗ ਜਾਂ ਜਾਤੀ ਨਾਲ ਸੰਬੰਧਿਤ ਨਹੀਂ ਕੀਤਾ ਜਾ ਸਕਦਾ।

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਕੋਮਲ ਮਨਾਂ ‘ਤੇ ਇਹਨਾਂ ਨਾਵਾਂ ਦਾ ਡੂੰਘਾ ਅਸਰ ਪੈਂਦਾ ਹੈ ਅਤੇ ਕਈ ਵਾਰੀ ਬਹੁਤ ਸਾਰੇ ਮਾਪੇ ਵੀ ਆਪਣੇ ਬੱਚਿਆਂ ਨੂੰ ਇਹਨਾਂ ਨਾਵਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤੋਂ ਗੁਰੇਜ਼ ਕਰਦੇ ਹਨ।

ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਤੋਂ ਉਨ੍ਹਾਂ ਅਧੀਨ ਖੇਤਰ ਵਿੱਚ ਚਲ ਰਹੇ ਵੱਖ-ਵੱਖ ਜਾਤੀ ਅਧਾਰਿਤ ਨਾਵਾਂ ਦੇ ਸਕੂਲਾਂ ਦੀ ਰਿਪੋਰਟ ਮੰਗੀ ਗਈ ਹੈ। ਇਸ ਰਿਪੋਰਟ ਦੇ ਮਿਲਣ ਉਪਰੰਤ ਇਹਨਾਂ ਨਾਵਾਂ ਨੂੰ ਬਦਲਣ ਲਈ ਵਿਭਾਗ ਵੱਲੋਂ ਬਿਨਾ ਦੇਰੀ ਕਾਰਵਾਈ ਕਰਨ ਲਈ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...