May 3, 2026, 9:06 am
----------- Advertisement -----------
HomeNewsLatest Newsਗ੍ਰਹਿ ਮੰਤਰਾਲੇ ਵੱਲੋਂ PPMDS, PMMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ...

ਗ੍ਰਹਿ ਮੰਤਰਾਲੇ ਵੱਲੋਂ PPMDS, PMMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈ.ਪੀ.ਐਸ. ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...