September 25, 2023, 6:15 am
----------- Advertisement -----------
HomeNewsPunjabਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

Published on

----------- Advertisement -----------

ਚੰਡੀਗੜ੍ਹ, 09 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 415 ਬੈਂਚਾਂ ਵਿੱਚ ਲੱਗਭਗ 2,71,233 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਸ੍ਰੀ ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।

ਮੈਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਭਵਿੱਖ ਵਿੱਚ ਲਗਾਈਆਂ ਜਾਣ ਵਾਲੀਆ ਲੋਕ ਅਦਾਲਤਾਂ ਰਾਹੀਂ ਮੁਕੱਦਮੇਬਾਜ਼ਾਂ ਦੇ ਵੱਧ ਤੋਂ ਵੱਧ ਝਗੜਿਆਂ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ):ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ...

ਪੁਲਿਸ ਨੇ ਲੁਟੇ.ਰਾ ਗਿਰੋ.ਹ ਨੂੰ ਕੀਤਾ ਕਾਬੂ,  2 ਪਿਸ.ਤੌਲ, ਤੇਜ਼.ਧਾਰ ਹਥਿ.ਆਰ ਬਰਾਮਦ

ਤਰਨਤਾਰਨ ਵਿੱਚ ਪੰਜਾਬ ਪੁਲਿਸ ਦੇ ਇੱਕ ASI ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 4...

ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ.ਤ

ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

NIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ ਜ਼ਮੀਨ ਕੀਤੀ ਜਾਵੇਗੀ ਜ਼ਬਤ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ...

ਬੀਐਸਐਫ ਦੇ ਜਵਾਨਾ ਅਤੇ ਪੁਲਿਸ ਨੇ 12 ਪੈਕੇਟ ਹੈਰੋਈਨ 19 ਲੱਖ 30 ਹਜ਼ਾਰ ਰੁਪਏ ਕੀਤੇ ਜ਼ਬਤ

ਕਲ ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ...

ਕੈਨੇਡਾ ਵਿਚਲੇ ਗੁਰਦੁਆਰੇ ਵਿੱਚੋਂ ਭੜਕਾਊ ਪੋਸਟਰ ਹਟਾਉਣ ਦੇ ਆਦੇਸ਼

ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਲੇ ਸਬੰਧ ਠੀਕ ਨਹੀਂ ਹਨ। ...

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ) : ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ...

ਅਮਿਤ ਸ਼ਾਹ ਦਾ ਫਿਰੋਜ਼ਪੁਰ ਦੌਰਾ ਰੱਦ, 26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕਰਨਗੇ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 26 ਸਤੰਬਰ ਦਾ ਫਿਰੋਜ਼ਪੁਰ ਦੌਰਾ ਰੱਦ ਹੋ ਜਾਣ...

ਨਵਾਂਸ਼ਹਿਰ ‘ਚ ਚੱਲੀਆਂ ਗੋਲੀ.ਆਂ, ਦੋਸ਼ੀਆਂ ਖਿਲਾਫ ਮਾਮਲਾ ਦਰ.ਜ

ਨਵਾਂਸ਼ਹਿਰ ਦੇ ਪਿੰਡ ਹਿਓ ਬੰਗਾ 'ਚ ਇਕ ਵਿਅਕਤੀ 'ਤੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ...