September 8, 2026, 9:14 am
----------- Advertisement -----------
HomeNewsLatest Newsਪੰਜਾਬ ਭਰ 'ਚ ਲਗਾਈ ਗਈ ਕੌਮੀ ਲੋਕ ਅਦਾਲਤ, ਲਗਭਗ 2.33 ਲੱਖ ਕੇਸ...

ਪੰਜਾਬ ਭਰ ‘ਚ ਲਗਾਈ ਗਈ ਕੌਮੀ ਲੋਕ ਅਦਾਲਤ, ਲਗਭਗ 2.33 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

Published on

----------- Advertisement -----------

ਚੰਡੀਗੜ੍ਹ, 11 ਫਰਵਰੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 429 ਬੈਂਚਾਂ ਵਿੱਚ ਲਗਭਗ 2,33,000 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।
ਇਸ ਮੌਕੇ ਤੇ ਮਾਨਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਰਾਜਪੁਰਾ ਅਤੇ ਪਟਿਆਲੇ ਦਾ ਦੌਰਾ ਕਰਕੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ ਇਸ ਮੌਕੇ ਤੇ ਮੈਂਬਰ ਸਕੱਤਰ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸੰਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...