September 21, 2026, 1:37 am
----------- Advertisement -----------
HomeNewsLatest Newsਪੰਜਾਬ ਭਰ 'ਚ ਆਨਲਾਈਨ ਅਤੇ ਫਿਜ਼ੀਕਲ ਰੂਪ 'ਚ ਲਗਾਈ ਗਈ ਕੌਮੀ ਲੋਕ...

ਪੰਜਾਬ ਭਰ ‘ਚ ਆਨਲਾਈਨ ਅਤੇ ਫਿਜ਼ੀਕਲ ਰੂਪ ‘ਚ ਲਗਾਈ ਗਈ ਕੌਮੀ ਲੋਕ ਅਦਾਲਤ

Published on

----------- Advertisement -----------

ਚੰਡੀਗੜ੍ਹ, 12 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਫਿਜ਼ੀਕਲ ਅਤੇ ਆਨਲਾਈਨ ਢੰਗ ਰਾਹੀਂ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 445 ਬੈਂਚਾਂ ਵਿੱਚ ਲਗਭਗ 2,35,534 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ‘ਤੇ ਸੁਣਵਾਈ ਕੀਤੀ ਗਈ।
ਇਸ ਤੋਂ ਇਲਾਵਾ ਧਿਰਾਂ ਦੀ ਸਹਿਮਤੀ ਨਾਲ ਵੱਖ-ਵੱਖ ਐਵਾਰਡ ਪਾਸ ਕੀਤੇ ਗਏ। ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਦੇ ਉਪਬੰਧਾਂ ਅਨੁਸਾਰ ਅਦਾਲਤੀ ਫੀਸ ਰੀਫੰਡ ਕਰਨ ਦਾ ਹੁਕਮ ਦਿੱਤਾ ਗਿਆ। ਇਸ ਮੌਕੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਰੋਪੜ ਅਤੇ ਕੇਂਦਰੀ ਜੇਲ੍ਹ ਰੋਪੜ ਦਾ ਦੌਰਾ ਕੀਤਾ ਅਤੇ ਮੁਕੱਦਮੇਬਾਜ਼ਾਂ ਨੂੰ ਆਪਣੇ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਦੀ ਅਪੀਲ ਕੀਤੀ।

ਲੋੜਵੰਦ ਵਿਅਕਤੀਆਂ ਖਾਸ ਤੌਰ ‘ਤੇ ਦੱਬੇ ਕੁਚਲੇ ਵਰਗਾਂ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਮੁਫਤ ਪ੍ਰਾਪਤ ਕਰਨ ਲਈ ਟੋਲ ਫ੍ਰੀ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ । ਅਦਾਲਤਾਂ ਦੇ ਅਹਾਤੇ ਵਿੱਚ ਜ਼ਿਲ੍ਹਾ ਅਤੇ ਤਾਲੁਕਾ ਪੱਧਰ ‘ਤੇ ਸਥਾਪਤ ਫਰੰਟ ਦਫਤਰ, ਮੁਕੱਦਮੇਬਾਜ਼ਾਂ ਨੂੰ ਮੁਫਤ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਸੇਧ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਇਸ ਮੌਕੇ ਵਧੀਕ ਮੈਂਬਰ ਸਕੱਤਰ ਧੀਰ ਨੇ ਵੀ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਮੁਕੱਦਮੇਬਾਜ਼ਾਂ ਨੂੰ ਜਾਗਰੂਕ ਕਰਨ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ, ਸੰਗਰੂਰ ਦਾ ਦੌਰਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...