September 5, 2026, 7:11 pm
----------- Advertisement -----------
HomeNewsLatest Newsਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਵੱਲੋਂ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ...

ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਵੱਲੋਂ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ

Published on

----------- Advertisement -----------

ਪਟਿਆਲਾ, 1 ਅਪ੍ਰੈਲ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਪਟਿਆਲਾ ਵਿਖੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਸਿੱਖਿਆ, ਰੋਜ਼ਗਾਰ, ਹਾਊਸਿੰਗ, ਕਿਸੇ ਤਰ੍ਹਾਂ ਦੇ ਵਿਤਕਰੇ, ਘੱਟ ਗਿਣਤੀਆਂ ਦੇ ਸੱਭਿਆਚਾਰ ਦੀ ਪ੍ਰਫੁੱਲਤਾ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਆਦਿ ਮੁੱਦੇ ਵਿਚਾਰੇ। ਇਕਬਾਲ ਸਿੰਘ ਲਾਲਪੁਰਾ ਨੇ ਇੱਥੇ ਸਰਕਟ ਹਾਊਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਪੂਰੀ ਤਰ੍ਹਾਂ ਵਿਕਸਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਤੇ ਸੂਬੇ ਦੀ ਤਰੱਕੀ, ਫਿਰਕੂ ਇਕਸੁਰਤਾ, ਅਮਨ-ਸ਼ਾਂਤੀ, ਆਪਸੀ ਭਾਈਚਾਰਾ ਅਤੇ ਇਕਜੁਟਤਾ ਲਈ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਫਿਰਕਿਆਂ ਦੀ ਸਿੱਖਿਆ ਤੇ ਰੋਜ਼ਗਾਰ ਨੂੰ ਪ੍ਰਫੁਲਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਮੀਟਿੰਗ ਦਾ ਮੰਤਵ ਦੱਸਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਤੇ ਪ੍ਰਫੁੱਲਤਾ ਲਈ ਪ੍ਰਧਾਨ ਮੰਤਰੀ ਦੇ 15 ਸੂਤਰੀ ਪ੍ਰੋਗਰਾਮ ਤਹਿਤ ਉਨ੍ਹਾਂ ਨੇ ਘੱਟ ਗਿਣਤੀ ਫਿਰਕਿਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਰਕਾਰ ਨੂੰ ਆਪਣੀ ਸਿਫ਼ਾਰਸ਼ ਕਰਦਾ ਹੈ, ਇਸ ਲਈ ਘੱਟ ਗਿਣਤੀਆਂ ਦੀ ਸੁਰੱਖਿਆ ਤੇ ਭਲਾਈ ਲਈ ਜੇਕਰ ਕਿਸੇ ਨੀਤੀ ‘ਚ ਬਦਲਾਅ ਦੀ ਲੋੜ ਹੋਵੇ, ਬਾਬਤ ਜਾਣਕਾਰੀ ਵੀ ਅਜਿਹੀਆਂ ਮੀਟਿੰਗਾਂ ਤੋਂ ਮਿਲਦੀ ਹੈ।
ਕੌਮੀ ਚੇਅਰਮੈਨ ਨੇ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਚਾਹੁੰਦਾ ਹੈ ਕਿ ਘੱਟ ਗਿਣਤੀਆਂ ਲਈ ਬਣੀਆਂ ਸਕੀਮਾਂ ਦਾ ਲਾਭ ਘੱਟ ਗਿਣਤੀਆਂ ਲਈ ਹੇਠਲੇ ਪੱਧਰ ਤੱਕ ਪੁੱਜੇ ਅਤੇ ਵਿੱਦਿਆ ਦਾ ਪਸਾਰ ਹੋਵੇ, ਸਾਰਿਆਂ ਨੂੰ ਰੋਜ਼ਗਾਰ ਮਿਲੇ, ਰਹਿਣ ਲਈ ਘਰ ਹੋਣ, ਕਿਸੇ ਨਾਲ ਕਿਸੇ ਪੱਖੋਂ ਵਿਤਕਰਾ ਨਾ ਹੋਵੇ, ਕਿਸੇ ਦੇ ਸੱਭਿਆਚਾਰ ‘ਤੇ ਹਮਲਾ ਨਾ ਹੋਵੇ, ਉਨ੍ਹਾਂ ਨੂੰ ਸੁਰੱਖਿਆ ਮਿਲੇ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਰਤ ‘ਚ ਆਜ਼ਾਦੀ ਤੋਂ ਬਾਅਦ ਘੱਟ ਗਿਣਤੀਆਂ 21 ਫੀਸਦੀ ਤੱਕ ਪਹੁੰਚ ਗਏ ਹਨ ਜਦਕਿ ਗਵਾਂਢੀ ਮੁਲਕ ਪਾਕਿਸਤਾਨ ‘ਚ 22 ਫੀਸਦ ਤੋਂ ਕੇਵਲ 4.43 ਫੀਸਦੀ ਰਹਿ ਗਈਆਂ ਹਨ ਤੇ ਅਫ਼ਗਾਨਿਸਤਾਨ ‘ਚ ਇਹ ਦਰ ਸਿਫ਼ਰ ‘ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਵੰਨ-ਸੁਵੰਨੇ ਫੁੱਲਾਂ ਦਾ ਇਕ ਸੁੰਦਰ ਗੁਲਦਸਤਾ ਹੈ ਅਤੇ ਇੱਥੇ ਸਾਰੇ ਫਿਰਕੇ ਮਿਲਜੁਲਕੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...