October 23, 2026, 2:06 pm
----------- Advertisement -----------
HomeNewsBreaking Newsਨੇਚਰ ਹਾਈਟਸ ਇਨਫਰਾ ਘੁਟਾਲਾ ਮਾਮਲਾ: ਫਾਜ਼ਿਲਕਾ-ਫਰੀਦਕੋਟ ਪੁਲਿਸ ਨੇ ਸਾਂਝੇ ਆਪ੍ਰੇਸ਼ਨ 'ਚ 9...

ਨੇਚਰ ਹਾਈਟਸ ਇਨਫਰਾ ਘੁਟਾਲਾ ਮਾਮਲਾ: ਫਾਜ਼ਿਲਕਾ-ਫਰੀਦਕੋਟ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ 9 ਸਾਲਾਂ ਤੋਂ ਫ਼ਰਾਰ ਮਾਲਕ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 9 ਅਪ੍ਰੈਲ 2024 (ਬਲਜੀਤ ਮਰਵਾਹਾ) – ਪੰਜਾਬ ਦੀ ਫਾਜ਼ਿਲਕਾ ਅਤੇ ਫਰੀਦਕੋਟ ਪੁਲਿਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਨੇਚਰ ਹਾਈਟਸ ਇਨਫਰਾ ਘੁਟਾਲੇ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ ਜੋ 9 ਸਾਲਾਂ ਤੋਂ ਫਰਾਰ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ‘ਤੇ ਟਵੀਟ ਕਰਕੇ ਇਹ ਸਾਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਰੀ ਕਾਰਵਾਈ ਫ਼ਾਜ਼ਿਲਕਾ ਅਤੇ ਫ਼ਰੀਦਕੋਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਦੋਸ਼ੀ ਨੂੰ ਉੱਤਰਾਖੰਡ ਦੇ ਪੌੜੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੀਰਜ ਠੱਠਾਈ ਉਰਫ ਨੀਰਜ ਅਰੋੜਾ ਪਿਛਲੇ 9 ਸਾਲਾਂ ਤੋਂ ਭਗੌੜਾ ਸੀ। ਮੁਲਜ਼ਮ ਨੇ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਵਾਅਦਾ ਕਰਕੇ ਧੋਖਾਧੜੀ ਕੀਤੀ ਸੀ। ਪੰਜਾਬ-ਹਰਿਆਣਾ ਦੇ 21 ਜ਼ਿਲ੍ਹਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ 108 ਐਫਆਈਆਰ ਦਰਜ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਮੋਬਾਈਲ ਫ਼ੋਨ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

16 ਫਰਵਰੀ 2002 ਨੂੰ, ਨੀਰਜ ਅਰੋੜਾ ਨੇ ਨੇਚਰਵੇ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਨਾਂ ਦੀ ਇੱਕ ਕੰਪਨੀ ਦੀ ਸਥਾਪਨਾ ਕੀਤੀ। ਠੀਕ ਦਸ ਸਾਲ ਬਾਅਦ, ਫਰਵਰੀ 2012 ਵਿੱਚ, ਉਸਨੇ ਨੇਚਰ ਹਾਈਟਸ ਨਾਮ ਦੀ ਇੱਕ ਚਿੱਟ ਫੰਡ ਕੰਪਨੀ ਸ਼ੁਰੂ ਕੀਤੀ ਅਤੇ ਮੋਹਾਲੀ ਵਿੱਚ ਫਲੈਟ ਵੇਚਣੇ ਸ਼ੁਰੂ ਕਰ ਦਿੱਤੇ। ਫਿਰ ਕਰੀਬ ਦੋ ਸਾਲਾਂ ਵਿੱਚ ਅਰੋੜਾ ਨੇ ਮੋਹਾਲੀ, ਪਠਾਨਕੋਟ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਅਬੋਹਰ, ਫਾਜ਼ਿਲਕਾ, ਮੁਕਤਸਰ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੈਂਕੜੇ ਕਲੋਨੀਆਂ ਕੱਟ ਦਿੱਤੀਆਂ ਪਰ ਕਿਤੇ ਵੀ ਵਿਕਾਸ ਨਹੀਂ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...