ਬੁੱਧਵਾਰ ਦੁਪਹਿਰ ਨੂੰ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੌਰਾਨ ਨਾਡੂ, ਰਾਵਤ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਜਵਾਨ ਸ਼ਹੀਦ ਹੋ ਗਏ ਇਹ ਹੈਲੀਕਾਪਟਰ ਹਾਦਸਾ ਕੱਲ੍ਹ ਵਾਪਰਿਆ ਸੀ। ਜਿਸ ਉੱਤੇ ਨਵਜੋਤ ਕੌਰ ਸਿੱਧੂ ਨੇ ਆਪਣੇ ਟਵੀਟਰ ਅਕਾਊਂਟ ‘ਤੇ ਪੋਸਟ ਪਾ ਕੇ ਹੈਲੀਕਾਪਟਰ ਕ੍ਰੈਸ਼ ਵਿੱਚ ਸ਼ਹੀਦ ਹੋਏ ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ, ਪਤਨੀ ਮਧੁਲਿਕਾ ਰਾਵਤ ਸਣੇ 13 ਲੋਕਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸੀ. ਡੀ. ਐੱਸ. ਬਿਪਿਨ ਰਾਵਤ ਜੀ, ਉਨ੍ਹਾਂ ਦੀ ਪਤਨੀ ਅਤੇ ਸਟਾਫ਼ ਦੇ ਦੁਖਦਾਈ ਦਿਹਾਂਤ ਨਾਲ ਡੂੰਘਾ ਦੁੱਖ ਹੋਇਆ ਹੈ। ਸਾਡੇ ਦੇਸ਼ ਲਈ ਬਹੁਤ ਵੱਡਾ ਨੁਕਸਾਨ। ਵਾਹਿਗੁਰੂ ਜੀ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ।