June 26, 2026, 10:18 pm
----------- Advertisement -----------
HomeNewsLatest Newsਨਵਜੋਤ ਸਿੱਧੂ ਨੇ ਪਤਨੀ ਸਮੇਤ ਮਾਤਾ ਚਿੰਤਪੁਰਨੀ ਦੇ ਦਰਬਾਰ 'ਚ ਟੇਕਿਆ ਮੱਥਾ

ਨਵਜੋਤ ਸਿੱਧੂ ਨੇ ਪਤਨੀ ਸਮੇਤ ਮਾਤਾ ਚਿੰਤਪੁਰਨੀ ਦੇ ਦਰਬਾਰ ‘ਚ ਟੇਕਿਆ ਮੱਥਾ

Published on

----------- Advertisement -----------

ਅੱਜ ਯਾਨੀ ਕਿ ਵੀਰਵਾਰ ਬਾਅਦ ਦੁਪਹਿਰ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਮਾਂ ਚਿੰਤਪੁਰਨੀ ਦੇ ਮੰਦਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਸਿੱਧੂ ਜੋੜੇ ਨੇ ਰਸਮਾਂ ਨਾਲ ਪੂਜਾ ਅਰਚਨਾ ਕਰਕੇ ਮਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਸਿੱਧੂ ਜੋੜੇ ਨੇ ਆਪਣੇ ਪ੍ਰਸ਼ੰਸਕਾਂ ਨਾਲ ਸੈਲਫੀ ਵੀ ਖਿਚਵਾਈ।


ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਆਪਣੀ ਪਤਨੀ ਨਵਜੋਤ ਕੌਰ ਦੇ ਕੈਂਸਰ ਦੀ ਬਿਮਾਰੀ ਨੂੰ ਹਰਾਉਣ ਤੋਂ ਬਾਅਦ ਮਾਤਾ ਦਾ ਧੰਨਵਾਦ ਕਰਨ ਲਈ ਚਿੰਤਪੁਰਨੀ ਪੁੱਜੇ। ਆਪਣੀ ਪਤਨੀ ਦੀ ਚੰਗੀ ਸਿਹਤ ਲਈ ਅਰਦਾਸ ਕਰਦੇ ਹੋਏ ਉਨ੍ਹਾਂ ਨੇ ਮੰਦਰ ‘ਚ ਪੂਜਾ ਅਰਚਨਾ ਕੀਤੀ। ਪੁਜਾਰੀ ਅਤੇ ਕਾਂਗਰਸ ਸਕੱਤਰ ਸੰਜੀਵ ਕਾਲੀਆ ਨੇ ਵੈਦਿਕ ਮੰਤਰਾਂ ਦਾ ਜਾਪ ਕੀਤਾ ਇਸ ਮੌਕੇ ਮੰਦਿਰ ਟਰੱਸਟ ਚਿੰਤਪੁਰਨੀ ਦੀ ਤਰਫ਼ੋਂ ਸਿੱਧੂ ਜੋੜੇ ਨੂੰ ਮਾਤਾ ਦਾ ਸਿਰੋਪਾਓ ਅਤੇ ਚੁਨਰੀ ਮੰਦਰ ਦੇ ਅਧਿਕਾਰੀ ਬਲਵੰਤ ਸਿੰਘ ਵੱਲੋਂ ਭੇਟ ਕੀਤਾ ਗਿਆ। ਸਿੱਧੂ ਜੋੜੇ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...