ਪਟਿਆਲਾ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਹੋਈ ਸੀ ਪਰ ਅੱਜ ਇਕ ਸਾਲ ਪੂਰਾ ਹੋਣ ਤੋਂ ਕਰੀਬ 48 ਦਿਨ ਪਹਿਲਾਂ ਹੀ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਸਿੱਧੂ ਦੇ ਬਾਹਰ ਆਉਣ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਢੋਲ ਵਜਾ ਕੇ ਸਵਾਗਤ ਕੀਤਾ ਗਿਆ ਅਤੇ ਭੰਗੜੇ ਵੀ ਪਾਏ ਗਏ।
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਵੇਲੇ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕੇਂਦਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ “ਪੰਜਾਬ ਇਸ ਦੇਸ਼ ਦੀ ਢਾਲ ਹੈ, ਇਸ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਮਜ਼ੋਰ ਹੋ ਜਾਓਗੇ।”
----------- Advertisement -----------
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Published on
----------- Advertisement -----------
----------- Advertisement -----------












