ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਚੰਡੀਗੜ੍ਹ ਪੁਲਸ ’ਚ ਤਾਇਨਾਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੱਧੂ ਨੂੰ ਆਪਣੇ ਵਕੀਲ ਰਾਹੀਂ ਫੌਜਦਾਰੀ ਅਤੇ ਦੀਵਾਨੀ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ’ਚ 21 ਦਿਨਾਂ ਅੰਦਰ ਉਨ੍ਹਾਂ ਨੂੰ ਲੋਕ ਕਚਹਿਰੀ ’ਚ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ।ਇਸ ਤੋਂ ਇਲਾਵਾ ਸਾਬਕਾ ਪੁਲਿਸ ਮੁਲਾਜ਼ਮ ਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਸਿੱਧੂ ਨੂੰ ਚੈਲੰਜ ਦਿੱਤਾ ਗਿਆ ਹੈ।ਦੱਸ ਦਈਏ ਨਵਜੋਤ ਸਿੰਘ ਸਿੱਧੂ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿਖੇ 18 ਦਸੰਬਰ ਦੀ ਰੈਲੀ ’ਚ ਵਿਧਾਇਕ ਨਵਤੇਜ ਸਿੰਘ ਚੀਮਾ ’ਤੇ ਹੱਥ ਧਰ ਕੇ ਪੁਲਸ ਫੋਰਸ ਖ਼ਿਲਾਫ ਇਕ ਇਤਰਾਜ਼ਯੋਗ ਟਿੱਪਣੀ ਕੀਤੀ ਸੀ।











