November 17, 2026, 5:45 am
----------- Advertisement -----------
HomeNewsBreaking Newsਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਅੱਜ ਅੰਮ੍ਰਿਤਸਰ ਪਹੁੰਚ ਰਹੇ...

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਨਵਜੋਤ ਸਿੱਧੂ

Published on

----------- Advertisement -----------
  • ਗੋਲਡਨ ਗੇਟ ‘ਤੇ ਹੋਵੇਗਾ ਸੁਆਗਤ

ਅੰਮ੍ਰਿਤਸਰ, 8 ਅਪ੍ਰੈਲ 2023 – 1988 ਦੇ ਰੋਡ ਰੇਜ ਕੇਸ ਵਿੱਚ ਪੰਜਾਬ ਦੀ ਜੇਲ੍ਹ ‘ਚੋਂ ਸਾਢੇ 10 ਮਹੀਨੇ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਪਿਛਲੇ ਦੋ ਦਿਨਾਂ ਤੋਂ ਦਿੱਲੀ ਵਿੱਚ ਸੀ। ਜਿੱਥੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।

1 ਅਪ੍ਰੈਲ ਨੂੰ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਜ਼ਿਆਦਾਤਰ ਸਮਾਂ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਨਾਲ ਬਿਤਾਇਆ। ਡਾਕਟਰ ਨਵਜੋਤ ਕੌਰ ਦਾ ਹਾਲ ਹੀ ਵਿੱਚ ਕੈਂਸਰ ਸਟੇਜ-2 ਦਾ ਅਪਰੇਸ਼ਨ ਹੋਇਆ ਸੀ। ਹੁਣ ਉਹ 8 ਅਪ੍ਰੈਲ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਵੀ ਦਿੱਤੀ ਹੈ।

ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਨ ਲਈ ਉਨ੍ਹਾਂ ਦੇ ਸਮਰਥਕ 8 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਪਹੁੰਚ ਰਹੇ ਹਨ। ਨਵਜੋਤ ਸਿੰਘ ਸਿੱਧੂ ਦਾ ਸ਼ਾਮ ਕਰੀਬ 4 ਵਜੇ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸਿੱਧੂ ਸਿੱਧੇ ਹੋਲੀ ਸਿਟੀ ਸਥਿਤ ਆਪਣੇ ਘਰ ਪਹੁੰਚਣਗੇ। ਉਮੀਦ ਹੈ ਕਿ ਐਤਵਾਰ ਨੂੰ ਉਹ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਵਿਖੇ ਮੱਥਾ ਟੇਕਣ ਜਾਣਗੇ।

ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸ਼ਨੀਵਾਰ ਨੂੰ ਜਲੰਧਰ ‘ਚ ਰੁਕਣਗੇ। ਜਲੰਧਰ ਵਿੱਚ ਉਹ ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਪਰਿਵਾਰ ਨੂੰ ਮਿਲਣਗੇ ਅਤੇ ਦੁੱਖ ਦਾ ਪ੍ਰਗਟਾਵਾ ਕਰਨਗੇ। ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰ ਉਦੋਂ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਸਨ ਅਤੇ ਉਹ ਪਰਿਵਾਰ ਨੂੰ ਨਹੀਂ ਮਿਲ ਸਕੇ ਸਨ।

ਨਵਜੋਤ ਸਿੰਘ ਸਿੱਧੂ 6 ਅਪ੍ਰੈਲ ਨੂੰ ਦਿੱਲੀ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਆਪਣੀ ਤਸਵੀਰ ਆਪਣੇ ਟਵਿੱਟਰ ਅਕਾਊਂਟ ‘ਤੇ ਅਪਲੋਡ ਕੀਤੀ ਅਤੇ ਲਿਖਿਆ – ਅੱਜ ਨਵੀਂ ਦਿੱਲੀ ਵਿੱਚ ਮੇਰੇ ਸਲਾਹਕਾਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਅੰਕਾ ਜੀ ਨੂੰ ਮਿਲੇ।

ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੀ ਬੀਤੇ ਦਿਨ 7 ਅਪ੍ਰੈਲ ਨੂੰ ਦਿੱਲੀ ‘ਚ ਸਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਦੋਵਾਂ ਦੀਆਂ ਤਸਵੀਰਾਂ ਆਪਣੇ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

ਸਿੱਧੂ ਦੇ ਦਿੱਲੀ ਦੌਰੇ ਤੋਂ ਬਾਅਦ ਪੰਜਾਬ ਕਾਂਗਰਸ ‘ਚ ਹੰਗਾਮਾ ਸ਼ੁਰੂ ਹੋ ਗਿਆ ਹੈ। ਜਿਥੇ ਕਾਂਗਰਸ ਵਿਚ ਸਿੱਧੂ ਦੇ ਸਮਰਥਕ ਉਨ੍ਹਾਂ ਨੂੰ ਵੱਡਾ ਅਹੁਦਾ ਮਿਲਣ ਦੀ ਗੱਲ ਕਰ ਰਹੇ ਹਨ, ਉਥੇ ਇਸ ਨਾਲ ਵਿਰੋਧੀਆਂ ਵਿਚ ਬੇਚੈਨੀ ਪੈਦਾ ਹੋ ਗਈ ਹੈ।

3 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ ਮਾਨਸਾ ਦੇ ਪਿੰਡ ਮੂਸੇ ਵਿਖੇ ਪਹੁੰਚੇ ਸਨ। ਇੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਦੋ ਘੰਟੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...