September 22, 2026, 10:54 am
----------- Advertisement -----------
HomeNewsBreaking Newsਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਜ ਨਾਲ ਕੀਤੀ ਮੁਲਾਕਾਤ: ਕਿਹਾ- ਅਨੁਸ਼ਾਸਨ ਸਾਰਿਆਂ...

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਜ ਨਾਲ ਕੀਤੀ ਮੁਲਾਕਾਤ: ਕਿਹਾ- ਅਨੁਸ਼ਾਸਨ ਸਾਰਿਆਂ ਲਈ ਹੋਣਾ ਚਾਹੀਦਾ ਹੈ

Published on

----------- Advertisement -----------

ਚੰਡੀਗੜ੍ਹ, 11 ਜਨਵਰੀ 2024 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸਿੱਧੂ ਨੇ ਮੁੜ ਕਾਂਗਰਸ ਪ੍ਰਤੀ ਆਪਣਾ ਰਵੱਈਆ ਦਿਖਾਉਂਦਿਆਂ ਕਿਹਾ ਕਿ ਮੈਂ ਪੰਜਾਬ ਕਾਂਗਰਸ ਇੰਚਾਰਜ ਨੂੰ ਕਿਹਾ ਹੈ ਕਿ ਅਨੁਸ਼ਾਸਨ ਜ਼ਰੂਰੀ ਹੈ, ਪਰ ਇਹ ਇਕ ਵਿਅਕਤੀ ਲਈ ਨਹੀਂ ਸਗੋਂ ਸਾਰਿਆਂ ਲਈ ਹੋਣਾ ਚਾਹੀਦਾ ਹੈ।

ਸਿੱਧੂ ਨੇ ਕਿਹਾ ਕਿ ਮੈਂ ਇੰਚਾਰਜ ਨੂੰ ਕਿਹਾ ਕਿ ਰੈਲੀਆਂ ਦਾ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਹੈ। ਮੈਨੂੰ ਨਹੀਂ ਪਤਾ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਮੀਟਿੰਗ ਹੋਵੇਗੀ ਨਹੀਂ ਤਾਂ ਮੈਂ ਰੈਲੀ ਨਹੀਂ ਕਰਨੀ ਸੀ। ਸਿੱਧੂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨਾਲ ਕਦੇ ਗੱਲ ਨਹੀਂ ਕੀਤੀ।

ਸਿੱਧੂ ਨੇ ਕਾਂਗਰਸ ਵਿੱਚ ਆਪਣੇ ਵਿਰੋਧੀਆਂ ਨੂੰ ਇਸ਼ਾਰੇ ‘ਚ ਕਿਹਾ ਕਿ ਇਹ ਮੇਰੀ ਨਿੱਜੀ ਲੜਾਈ ਨਹੀਂ ਹੈ। ਇਹ ਵਿਚਾਰਧਾਰਾ ਦੀ ਲੜਾਈ ਹੈ। ਜੇ ਤੁਸੀਂ ਬਿਹਤਰ ਕਰ ਸਕਦੇ ਹੋ, ਤਾਂ ਮੈਂ ਤੁਹਾਡਾ ਅਨੁਸਰਣ ਕਰਾਂਗਾ। ਜੇਕਰ ਉਹ ਕੁਝ ਕਰਨ ਤੋਂ ਅਸਮਰੱਥ ਹੁੰਦੇ ਹਨ ਤਾਂ ਉਹ ਨਿੱਜੀ ਦੋਸ਼ ਲਗਾਉਂਦੇ ਹਨ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਫਿਰ ਤੋਂ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਮੋਗਾ ਰੈਲੀ ਬਾਰੇ ਮੈਂ ਬਾਅਦ ਵਿੱਚ ਗੱਲ ਕਰਾਂਗਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਿੱਧੂ ਨੂੰ ਪਾਰਟੀ ‘ਚੋਂ ਕੱਢਿਆ ਜਾ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਸਥਿਤੀ ਸਾਫ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...