June 26, 2026, 11:30 pm
----------- Advertisement -----------
HomeNewsLatest Newsਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ, ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ...

ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ, ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ ‘ਚ ਹੋ ਸਕਣਗੇ ਪੇਸ਼

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਸਿੱਧੂ ਹੁਣ ਚੇਂਜ ਲੈਂਡ ਆਫ ਯੂਜ਼ (CLU) ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਸਰੀਰਕ ਤੌਰ ‘ਤੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਕੀਤਾ ਜਾਵੇਗਾ। ਹਾਈਕੋਰਟ ਨੇ ਸਿੱਧੂ ਨੂੰ ਸੀ.ਐਲ.ਯੂ ਮਾਮਲੇ ‘ਚ ਲੁਧਿਆਣਾ ਜ਼ਿਲ੍ਹਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਿਹਤ ਕਾਰਨਾਂ ਅਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸਰੀਰਕ ਤੌਰ ‘ਤੇ ਪੇਸ਼ ਹੋਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਲੁਧਿਆਣਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ ਸੀ ਉਸ ਤੋਂ ਬਾਅਦ ਸਿੱਧੂ ਨੇ ਹਾਈਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਸੀ.ਐਲ.ਯੂ ਮਾਮਲੇ ‘ਚ ਲੁਧਿਆਣਾ ਜ਼ਿਲ੍ਹਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ‘ਚ ਸਰੀਰਕ ਤੌਰ ‘ਤੇ ਪੇਸ਼ ਨਹੀਂ ਹੋਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...