ਅਨੁਸੂਚਿਤ ਜਾਤੀਆਂ/ਪੱਛੜੀਆਂ ਕਰਮਚਾਰੀ ਅਤੇ ਲੋਕ ਏਕਤਾ ਫਰੰਟ ਵੱਲੋਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਸਾੜਿਆ ਗਿਆ । ਸਿੱਧੂ ਵੱਲੋਂ ਰਾਖਵਾਂਕਰਨ ਸੰਬੰਧੀ ਦਿੱਤੇ ਬਿਆਨ ਦੀ ਐਸ.ਸੀ/ਬੀ.ਸੀ. ਕਰਮਚਾਰੀ ਅਤੇ ਲੋਕ ਏਕਤਾ ਫਰੰਟ ਵਲੋਂ ਪੁਰਜੋਰ ਨਿਖੇਧੀ ਕੀਤੀ ਗਈ। ਉਹਨਾਂ ਵੱਲੋਂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਸਿੱਧੂ ਨੂੰ ਤੁਰੰਤ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ।

ਦਸ ਦਇਏ ਕਿ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਸਾਹਮਣੇ ਸਾੜਿਆ ਗਿਆ ਅਤੇ ਡੀ.ਸੀ. ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ ਗਿਆ ਕਿ ਕੀ ਇਹ ਪੰਜਾਬ ਸਰਕਾਰ ਦਾ ਏਜੰਡਾ ਹੈ? ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਨੂੰ ਜਵਾਬ ਦੇਣ ਲਈ ਕਿਹਾ ਗਿਆ। ਜੇਕਰ ਅਜਿਹਾ ਹੈ ਤਾਂ 2022 ਵਿੱਚ ਪੰਜਾਬ ਵਿੱਚੋਂ ਕਾਂਗਰਸ ਪਾਰਟੀ ਨੂੰ ਚਲਦਾ ਕਰਨ ਲਈ ਸਮੁੱਚਾ ਐਸ.ਸੀ.ਤੇ ਬੀ.ਸੀ. ਭਾਈਚਾਰਾ ਪ੍ਰਮੁੱਖ ਭੂਮਿਕਾ ਅਦਾ ਕਰੇਗਾ।