ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਪਟਿਆਲਾ ਦੀ ਨਾਭਾ ਜੇਲ ਪਹੁੰਚੇ ਸਨ। ਸਿੱਧੂ ਨੇ ਜੇਲ੍ਹ ਵਿੱਚ ਖਹਿਰਾ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ।
ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਖੜ੍ਹੇ ਕੀਤੇ। ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਵਚਨਬੱਧ ਹਨ, ਜੋ ਵੀ ਹੁਕਮ ਹੋਵੇਗਾ ਉਸ ਦੀ ਪਾਲਣਾ ਕੀਤੀ ਜਾਵੇਗੀ।












