ਪੰਜਾਬ ਦੇ ਨਵਾਂਸ਼ਹਿਰ ‘ਚ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਨੇੜੇ ਇੱਕ ਗਰੀਬ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਰ ‘ਚ ਸੁੱਤੀ ਹੋਈ ਮਾਂ ਅਤੇ ਕੁਝ ਮਹੀਨਿਆਂ ਦੇ ਬੱਚੇ ‘ਤੇ ਅੱਧੀ ਰਾਤ ਨੂੰ ਛੱਤ ਡਿੱਗ ਗਈ। ਦੋਵਾਂ ਜ਼ਖ਼ਮੀਆਂ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾਖ਼ਲ ਕਰਵਾਇਆ।
ਜ਼ੇਰੇ ਇਲਾਜ ਔਰਤ ਜੋਤੀ ਨੇ ਦੱਸਿਆ ਕਿ ਉਹ ਤਿੰਨ ਭੈਣਾਂ ਅਤੇ ਇਕ ਭਰਾ ਅਤੇ ਮਾਂ ਨਾਲ ਇੱਕੋ ਘਰ ਵਿਚ ਰਹਿੰਦੀ ਹੈ। ਜਦਕਿ ਉਸਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਚਿਰੰਜੀਵ ਲਾਲ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਜਿਸ ਕਾਰਨ ਭੈਣਾਂ ਰਲ ਕੇ ਕੰਮ ਕਰਦੀਆਂ ਹਨ ਅਤੇ ਆਪਣਾ ਘਰ ਚਲਾਉਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਉਨ੍ਹਾਂ ਦੇ ਘਰ ਦੀਆਂ ਛੱਤਾਂ ‘ਤੇ ਬਰਸਾਤੀ ਪਾਣੀ ਜਮ੍ਹਾਂ ਹੋ ਗਿਆ ਸੀ। ਜਿਸ ਕਾਰਨ ਘਰ ਦੀ ਛੱਤ ‘ਚ ਤਰੇੜਾਂ ਆਉਣ ਲੱਗ ਪਈਆਂ। ਉਸ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਅਤੇ ਉਸ ਦਾ ਕੁਝ ਮਹੀਨਿਆਂ ਦਾ ਪੁੱਤਰ ਅੰਦਰ ਸੁੱਤੇ ਪਏ ਸਨ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ। ਜਿਸ ਕਾਰਨ ਉਸ ਦੇ ਸਿਰ ਅਤੇ ਬਾਂਹ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਲੜਕਾ ਬੇਹੋਸ਼ ਹੋ ਗਿਆ।
ਇਸ ਤੋਂ ਬਾਅਦ ਪਰਿਵਾਰਿਕ ਮੈਂਬਰਾ ਨੇ ਤੁਰੰਤ ਦੋਵਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਡਾਕਟਰ ਨੇ ਤੁਰੰਤ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ।
----------- Advertisement -----------
ਨਵਾਂਸ਼ਹਿਰ ‘ਚ ਵਾਪਰਿਆ ਵੱਡਾ ਹਾਦਸਾ, ਮਕਾਨ ਦੀ ਡਿੱਗੀ ਛੱਤ, ਮਾਂ-ਪੁੱਤ ਜ਼ਖਮੀ
Published on
----------- Advertisement -----------
----------- Advertisement -----------












