September 20, 2026, 7:01 am
----------- Advertisement -----------
HomeNewsLatest Newsਈ.ਵੀ.ਐਮ ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ...

ਈ.ਵੀ.ਐਮ ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

Published on

----------- Advertisement -----------

ਨਵਾਂਸ਼ਹਿਰ, 31 ਮਈ 2024:- ਈ.ਵੀ.ਐਮ. ਮਸ਼ੀਨਾਂ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਿਆ ਹੈ। 1 ਜੂਨ ਨੂੰ ਜਿਲੇ ਦੇ ਕੁੱਲ 4 ਲੱਖ 95 ਹਜਾਰ 183 ਵੋਟਰ 615 ਪੋਲਿੰਗ ਬੂਥਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਵੋਟ ਪਾਉਣ ਦਾ ਸਮਾਂ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਉਪਰੰਤ ਇਹ ਜਾਣਕਾਰੀ ਦਿੱਤੀ।ਇਸ ਮੌਕੇ ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਐਸ. ਡੀ. ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ ਵੀ ਸਨ। ਉਨ੍ਹਾਂ ਦੱਸਿਆ ਕਿ ਪੁਰਸ਼ ਵੋਟਰ 2 ਲੱਖ 56 ਹਜ਼ਾਰ 435 ਅਤੇ ਮਹਿਲਾਵਾਂ ਵੋਟਰ 2 ਲੱਖ 38 ਹਜ਼ਾਰ 729 ਅਤੇ ਥਰਡਜੈਂਡਰ ਦੇ 19 ਵੋਟਰ ਹਨ। ਇਸ ਤੋਂ ਇਲਾਵਾ 18 ਤੋਂ 19 ਸਾਲ ਦੀ ਉਮਰ ਦੇ 14 ਹਜ਼ਾਰ 002 ਵੋਟਰ, ਪੀ.ਡਬਲਿਯੂ.ਡੀ ਵੋਟਰਾਂ ਦੀ ਸੰਖਿਆ 5132 ਅਤੇ 85 ਸਾਲ ਤੋਂ ਵੱਧ ਉਮਰ ਦੇ 4561, ਐਨਆਰਆਈ ਵੋਟਰ 256 ਅਤੇ 1298 ਸਰਵਿਸ ਵੋਟਰ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 615 ਪੋਲਿੰਗ ਬੂਥ ਬਣਾਏ ਹਨ, ਹਲਕਾ ਬੰਗਾ ‘ਚ 201, ਨਵਾਂਸ਼ਹਿਰ ‘ਚ 217 ਅਤੇ ਬਲਾਚੌਰ ‘ਚ 197 ਪੋਲਿੰਗ ਬੂਥ ਹਨ। ਇਸ ਤੋਂ ਇਲਾਵਾ 170 ਪੋਲਿੰਗ ਬੂਥ ਸਵੇਦਨਸ਼ੀਲ ਘੋਸ਼ਿਤ ਕੀਤੇ ਗਏ ਹਨ ਅਤੇ 3 ਪਿੰਕ, 1 ਪੀ.ਡਬਲਿਯੂ.ਡੀ ਅਤੇ 30 ਮਾਡਲ ਪੋਲਿੰਗ ਬੂਥ ਬਣਾਏ ਜਾ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਕਿਹਾ ਕਿ ਵੋਟਰ ਦੀ ਸਹੂਲਤ ਲਈ ਪੋਲਿੰਗ ਬੂਥਾਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਇਸ ਬਾਰ ਵੋਟਿੰਗ ਪ੍ਰਤੀਸ਼ਤ 75 ਫੀਸਦੀ ਤੋਂ ਪਾਰ ਹੋਣ ਦਾ ਟੀਚਾ ਮਿਥਿਆ ਗਿਆ ਹੈ। ਵੋਟਰਾਂ ਨੂੰ ਅਕਰਸ਼ਿਤ ਕਰਨ ਲਈ ਰਾਹੋਂ ਵਿਖੇ ਪੋਲਿੰਗ ਬੂਥ ਨੂੰ ਮਿਸਟਰ ਇੰਡੀਆ ਫਿਲਮ ਦੇ ਥੀਮ ‘ਤੇ ਆਧਾਰਿਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫਿਲਮ ਦੇ ਕਲਾਕਾਰ ਜਿਹੜੇ ਕਿ ਅਮਰੇਸ਼ ਪੁਰੀ ਜੋ ਕਿ ਇਥੋ ਦੇ ਰਹਿਣ ਵਾਲੇ ਸਨ ਅਤੇ ਇਸੇ ਸਕੂਲ ਵਿਚੋਂ ਪੜ੍ਹੇ ਕੇ ਮੁਬੰਈ ਵਿਖੇ ਫਿਲਮ ਇੰਡਸਟਰੀ ਵਿੱਚ ਗਏ। ਉਨ੍ਹਾਂ ਦੀ ਯਾਦ ਵਿੱਚ ਬਣਾਏ ਇਸ ਪੋਲਿੰਗ ਬੂਥ ਵਿੱਚ ਜਦੋਂ ਵੋਟਿੰਗ ਹੋਵੇਗੀ ਤਾਂ ਉਸ ਦੇ ਬਾਅਦ ਅਨਾਉਸਮੈਂਟ ਹੋਵੇਗੀ ਕਿ ਬੋਗੈਬੋ ਖੁਸ਼ ਹੁਇਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਪਿੰਡ ਵਿੱਚ ਬੈਟਲ ਆਫ ਲੋਂਗੋਵਾਲ ਦੇ ਥੀਮ ‘ਤੇ ਆਧਾਰਿਤ ਪੋਲਿੰਗ ਬੂਥ ਬਣਾਇਆ ਗਿਆ ਹੈ ਜਿਸ ਵਿੱਚ ਵਲੰਟੀਅਰ ਫੌਜ ਦੀ ਵਰਦੀ ਪਾਉਣਗੇ, ਫੌਜ ਦੀਆਂ ਗੱਡੀਆਂ ਵੀ ਉੱਥੇ ਰੱਖੀਆ ਗਈਆਂ ਹਨ ਅਤੇ ਬੰਕਰ ਵੀ ਬਣਾਏ ਗਏ ਹਨ ਤਾਂ ਜੋ ਵੋਟਰਾਂ ਲਈ ਇਹ ਖਿੱਚ ਦਾ ਕੇਂਦਰ ਬਣੇ ਅਤੇ ਉਹ ਵੱਧ ਤੋਂ ਵੱਧ ਤਦਾਦ ਵਿੱਚ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਜਾਣ।

ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਵੇਂ ਗਰਮੀ ਬਹੁਤ ਜਿਆਦਾ ਹੈ ਪਰ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥ ‘ਤੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਨਵਾਂ ਵੋਟਿੰਗ ਐਪ ਰਾਹੀਂ ਵੋਟਰਾਂ ਨੂੰ ਵੋਟਿੰਗ ਲਈ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਮਿਲੇਗੀ ਅਤੇ ਉਹ ਆਪਣੀ ਸਹੂਲਤ ਅਨੁਸਾਰ ਵੋਟਿੰਗ ਵਾਸਤੇ ਪੋਲਿੰਗ ਬੂਥਾਂ ‘ਤੇ ਜ਼ਰੂਰ ਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਕੂਲਰ, ਠੰਡੇ ਪਾਣੀ/ਸ਼ਰਬਤ ਵਾਲੇ ਪਾਣੀ, ਟੈਂਟ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੋਲਿੰਗ ਬੂਥਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਬਾਹਰੋ ਵੀ ਸੁਰੱਖਿਆ ਫੌਰਸਾ ਆਈਆ ਹਨ। ਉਨ੍ਹਾਂ ਕਿਹਾ ਕਿ ਸਾਡਾ ਜ਼ਿਲ੍ਹਾ ਬਹੁਤ ਸ਼ਾਂਤ ਜ਼ਿਲ੍ਹਾ ਹੈ ਅਤੇ ਇਸ ਜ਼ਿਲ੍ਹੇ ਵਿੱਚ ਪਿਛਲੀਆਂ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰ ਵੀ ਵੋਟਿੰਗ ਦਾ ਕੰਮ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...