ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਦੋਸਤਾਂ ਨੇ ਘਟਨਾ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੂੰ ਦਿੱਤੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ।
ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਸ਼ਰਮਾ (25) 2015 ਵਿੱਚ ਆਸਟ੍ਰੇਲੀਆ ਗਿਆ ਅਤੇ ਫਿਰ 2016 ਵਿੱਚ ਯੂ.ਕੇ ਚਲਾ ਗਿਆ। ਕਾਫੀ ਸਾਲ ਯੂ.ਕੇ. ਰਹਿਣ ਤੋਂ ਬਾਅਦ ਉਹ 2 ਸਾਲ ਪਹਿਲਾ ਕੈਨੇਡਾ ਗਿਆ ਸੀ ਅਤੇ ਹੁਣ ਚਾਰ ਮਹੀਨੇ ਪਹਿਲਾਂ ਹੀ ਆਪਣੇ ਦੋਸਤ ਕੋਲ ਅਮਰੀਕਾ ਚਲਾ ਗਿਆ ਸੀ। ਜਿਥੇ ਕਿ ਕੰਮ ਤੋਂ ਘਰ ਪਰਤਦਿਆਂ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਰੋਹਿਤ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਰੋਹਿਤ ਦਾ ਅਮਰੀਕਾ ਵਿੱਚ ਉਸ ਦੇ ਰਿਸ਼ਤੇਦਾਰਾਂ ਵੱਲੋਂ ਸਸਕਾਰ ਕਰ ਦਿੱਤਾ ਗਿਆ ਹੈ। ਪਿਤਾ ਨੇ ਪ੍ਰਸ਼ਾਸਨ ਅਤੇ ਭਾਰਤ ਸਰਕਾਰ ਨੂੰ ਉਸ ਦੇ ਮ੍ਰਿਤਕ ਪੁੱਤਰ ਦੀਆਂ ਅਸਥੀਆਂ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।
----------- Advertisement -----------
ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ; ਅਣਪਛਾਤੇ ਵਾਹਨ ਨੇ ਮਾਰੀ ਟੱਕਰ
Published on
----------- Advertisement -----------
----------- Advertisement -----------












