September 5, 2026, 7:07 pm
----------- Advertisement -----------
HomeNewsਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

Published on

----------- Advertisement -----------

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐਨ.ਡੀ.ਏ. ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ਼.ਪੀ.ਆਈ. ਦੇ ਪਿਛਲੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ।

ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐਸ.ਐਸ.ਬੀ. ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ, ਜਦੋਂਕਿ 08 ਕੈਡਿਟ ਐਸ.ਐਸ.ਬੀ. ਪ੍ਰੀਖਿਆ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਪਾਸ ਹੋਏ ਕੈਡਿਟਾਂ ਨੂੰ ਐਸ.ਐਸ.ਬੀ. ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤਾਂ ਜੋ ਉਨ੍ਹਾਂ ਦਾ ਐਨ.ਡੀ.ਏ. ਦਾ ਸੁਪਨਾ ਸਾਕਾਰ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...