November 25, 2026, 1:11 pm
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ...

ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 24 ਮਈ : ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਨਵੀਂ ਸੰਸਦ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਵਿੱਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਸਰਾਸਰ ‘ਸੰਵਿਧਾਨ ਦਾ ਮਜ਼ਾਕ’ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਵਰਗੇ ਦੂਰਅੰਦੇਸ਼ੀ ਨੇਤਾ ਦੀ ਅਗਵਾਈ ਵਿਚ ਤਿਆਰ ਕੀਤਾ ਗਿਆ, ਜਿਨ੍ਹਾਂ ਨੇ ਜਮਹੂਰੀਅਤ ਦੇ ਸਫਲਤਾਪੂਰਵਕ ਅਮਲ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਕਦਰਾਂ-ਕੀਮਤਾਂ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਡੂੰਘੀ ਸਾਜ਼ਿਸ਼ ਦੇ ਤਹਿਤ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਖੇਡ ਕੇ ਸੰਵਿਧਾਨ ਦੇ ਨਿਰਮਾਤਾਵਾਂ ਦਾ ਘੋਰ ਨਿਰਾਦਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਕਿਹਾ, “ਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।” ਇਸ ਲਈ ਉਹ ਇਸ ਸਮਾਗਮ ਦਾ ਬਾਈਕਾਟ ਕਰਨਗੇ ਅਤੇ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਪਹੁਦਰੇਪਣ ਦੀ ਮੁਖਾਲਫ਼ਤ ਵਜੋਂ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਭਾਰਤ ਦੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਤਾਂ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਬਹੁਤ ਚੰਗਾ ਲੱਗਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...