ਤਪਾ (ਬਰਨਾਲਾ), 18 ਅਗਸਤ 2022 – ਪਿੰਡ ਢਿਲਵਾਂ ‘ਚ ਰਿਸ਼ਤੇ ‘ਚ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇਕ ਭਾਣਜੇ ਨੇ ਸਾਥੀਆਂ ਨਾਲ ਮਿਲ ਕੇ ਬਜ਼ੁਰਗ ਮਾਮੇ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਨੱਥਾ ਪੱਤੀ ਦੇ ਰਹਿਣ ਵਾਲੇ ਦਲੀਪ ਸਿੰਘ ‘ਤੇ ਉਸ ਦੇ ਭਾਣਜੇ ਮੇਵਾ ਸਿੰਘ ਵਾਸੀ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਨੇ ਦੋ-ਤਿੰਨ ਅਣਪਛਾਤੇ ਸਾਥੀਆਂ ਸਮੇਤ ਗੰਡਾਸੇ ਨਾਲ ਹਮਲਾ ਕਰ ਦਿੱਤਾ।
ਉਹਨਾਂ ਨੇ ਪੁੱਠੇ ਗੰਡਾਸੇ ਨਾਲ ਦਲੀਪ ਸਿੰਘ ਦੀ ਲੱਤ ਅਤੇ ਛਾਤੀ ‘ਤੇ ਵਾਰ ਕੀਤੇ। ਜਿਸ ਤੋਂ ਬਾਅਦ ਦਲੀਪ ਨੂੰ ਜ਼ਖਮੀ ਹਾਲਤ ‘ਚ ਤਪਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਸਬ-ਇੰਸਪੈਕਟਰ ਰੇਣੂ ਪਰੋਚਾ ਨੇ ਦੱਸਿਆ ਕਿ ਪੁਲਸ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲੈ ਰਹੀ ਹੈ। ਉਸ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਦਲੀਪ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਇਸ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।












