June 27, 2026, 10:16 am
----------- Advertisement -----------
HomeNewsLatest Newsਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ...

ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 25 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।

ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...