November 22, 2026, 9:10 pm
----------- Advertisement -----------
HomeNewsPunjabਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਅਖਾੜੇ ਵਾਲੀ ਨਹਿਰ 'ਤੇ ਬਣੇਗਾ ਨਵਾਂ ਪੁੱਲ

ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਅਖਾੜੇ ਵਾਲੀ ਨਹਿਰ ‘ਤੇ ਬਣੇਗਾ ਨਵਾਂ ਪੁੱਲ

Published on

----------- Advertisement -----------

ਜਗਰਾਉਂ: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਨੂੰ ਨਮੂਨੇ ਦਾ ਬਨਾਉਣ ਲਈ ਪੂਰੀ ਸ਼ਿੱਦਤ ਨਾਲ ਲੱਗੇ ਹੋਏ ਹਨ ਅਤੇ ਵਿਧਾਇਕਾ ਮਾਣੂੰਕੇ ਦੇ ਯਤਨਾਂ ਨੂੰ ਦਿਨੋ-ਦਿਨ ਬੂਰ ਪੈਂਦਾ ਵੀ ਨਜ਼ਰੀਂ ਪੈ ਰਿਹਾ ਹੈ। ਜਗਰਾਉਂ-ਰਾਏਕੋਟ ਰੋਡ ਸਥਿਤ ਅੰਗਰੇਜ਼ਾਂ ਵੇਲੇ ਦੇ ਬਣੇ ਹੋਏ ਅਖਾੜਾ ਨਹਿਰ ਦੇ ਪੁੱਲ਼ ਦੇ ਮਿਆਦ ਲੰਘ ਜਾਣ ਅਤੇ ਚੌੜਾਈ ਘੱਟ ਹੋਣ ਕਾਰਨ ਜਿੱਥੇ ਹਲਕੇ ਦੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਵਿੱਚੋਂ ਗੁਜ਼ਰਨਾਂ ਪੈਂਦਾ ਹੈ, ਉਥੇ ਹੀ ਬਾਹਰਲੇ ਹਲਕੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਸ਼ਹਿਰਾਂ ਹਠੂਰ, ਰਾਏਕੋਟ, ਮਹਿਲਕਲਾਂ, ਬਰਨਾਲਾ, ਧੂਰੀ, ਸੰਗਰੂਰ ਆਦਿ ਦੇ ਲੋਕਾਂ ਦਾ ਦੁਆਬਾ ਖੇਤਰ ਵਿੱਚ ਜਾਣ ਲਈ ਉਕਤ ਨਹਿਰ ਦੇ ਪੁੱਲ ਉਪਰ ਲੱਗਦੇ ਵੱਡੇ ਜ਼ਾਮ ਵਿੱਚ ਸਮਾਂ ਵੀ ਬਰਬਾਦ ਹੁੰਦਾ ਹੈ। ਕਈ ਵਾਰ ਅਖਾੜਾ ਨਹਿਰ ਦੇ ਪੁੱਲ ਉਪਰ ਲੱਗਦੇ ਜ਼ਾਮ ਕਾਰਨ ਹਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਦੇਰੀ ਹੋਣ ਦਾ ਖਦਸ਼ਾ ਵੀ ਬਣਿਆਂ ਰਹਿੰਦਾ ਹੈ। ਇਸ ਵੱਡੀ ਸਮੱਸਿਆ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਸਰਕਾਰ ਦੇ ਉਚ ਦਫ਼ਤਰਾਂ ਵਿੱਚ ਗੇੜੇ ਮਾਰ-ਮਾਰ ਕੇ ਅਖਾੜਾ ਨਹਿਰ ਉਪਰ ਵੱਡਾ ਤੇ ਚੌੜਾ ਪੁਲ ਮੰਨਜੂਰ ਤਾਂ ਪਹਿਲਾਂ ਹੀ ਕਰਵਾ ਲਿਆ ਗਿਆ ਸੀ, ਪਰੰਤੂ ਹੁਣ ਸਰਕਾਰ ਵੱਲੋਂ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਨਬਾਰਡ ਸਕੀਮ ਤਹਿਤ 7 ਕਰੋੜ 80 ਲੱਖ ਰੁਪਏ ਮੰਨਜੂਰ ਕਰ ਦਿੱਤੇ ਗਏ ਹਨ ਅਤੇ ਬਾਕੀ ਰਕਮ ਪੰਜਾਬ ਸਰਕਾਰ ਪਾਸੋਂ ਮੰਨਜ਼ੂਰ ਕਰਵਾਈ ਜਾਵੇਗੀ।

ਸਰਕਾਰ ਵੱਲੋਂ ਮੰਨਜੂਰ ਕੀਤੇ ਗਏ ਇਸ ਪੁਲ ਦੀ ਲੰਬਾਈ 60 ਮੀਟਰ ਹੋਵੇਗੀ। ਬੀਬੀ ਮਾਣੂੰਕੇ ਦੀ ਮਿਹਨਤ ਸਦਕਾ ਹਲਕੇ ਦੇ ਲੋਕਾਂ ਨੂੰ ਮਿਲੇ ਇਸ ਵੱਡੇ ਤੋਹਫ਼ੇ ਕਾਰਨ ਹੁਣ ਅਖਾੜਾ ਨਹਿਰ ਉਪਰ ਨਵਾਂ ਪੁਲ ਬਣਨ ਦੀ ਆਸ ਬੱਝ ਗਈ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਲੋਕਾਂ ਵੱਲੋਂ ਅਖਾੜਾ ਨਹਿਰ ਉਪਰ ਨਵਾਂ ਅਤੇ ਚੌੜਾ ਪੁਲ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਅਤੇ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਸਰਕਾਰਾਂ ਨੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਸੀ। ਬੀਬੀ ਮਾਣੂੰਕੇ ਨੇ ਆਖਿਆ ਕਿ ਉਹਨਾਂ ਦਾ ਜਨਮ ਹਲਕੇ ਦੇ ਪਿੰਡ ਮਾਣੂੰਕੇ ਵਿੱਚ ਹੋਇਆ ਹੈ ਅਤੇ ਉਹ ਜਗਰਾਉਂ ਦੀ ਧੀ ਬਣਕੇ ਆਪਣੇ ਲੋਕਾਂ ਲਈ ਦਿਨ-ਰਾਤ ਇੱਕ ਕਰ ਰਹੀ ਹੈ। ਉਹਨਾਂ ਆਖਿਆ ਕਿ ਵਾਹਿਗੁਰੂ ਨੇ ਉਹਨਾਂ ਨੂੰ ਆਪਣੇ ਭੈਣਾਂ-ਭਰਾਵਾਂ ਅਤੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ ਅਤੇ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਵਾਅ ਲਗਾ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...