November 15, 2026, 8:21 am
----------- Advertisement -----------
HomeNewsBreaking Newsਚੰਡੀਗੜ੍ਹ ਦੀਆਂ 84 ਪਾਰਕਿੰਗਾਂ ਵਿੱਚ ਨਵੇਂ ਰੇਟ ਤੈਅ, ਪਹਿਲੇ 20 ਮਿੰਟ ਪਾਰਕਿੰਗ...

ਚੰਡੀਗੜ੍ਹ ਦੀਆਂ 84 ਪਾਰਕਿੰਗਾਂ ਵਿੱਚ ਨਵੇਂ ਰੇਟ ਤੈਅ, ਪਹਿਲੇ 20 ਮਿੰਟ ਪਾਰਕਿੰਗ ਰਹੇਗੀ ਮੁਫ਼ਤ

Published on

----------- Advertisement -----------
  • ਬਾਈਕ ਲਈ ਪਾਰਕਿੰਗ 7 ਰੁਪਏ ਤੋਂ ਸ਼ੁਰੂ, ਕਾਰ ਲਈ 15 ਰੁਪਏ

ਚੰਡੀਗੜ੍ਹ, 14 ਜੂਨ 2024 – ਚੰਡੀਗੜ੍ਹ ਵਿੱਚ ਪਾਰਕਿੰਗ ਲਈ ਨਵੇਂ ਰੇਟ ਤੈਅ ਕੀਤੇ ਗਏ ਹਨ। ਇਸ ਵਿੱਚ ਸ਼ਹਿਰ ਦੀ ਸਾਰੀ ਪਾਰਕਿੰਗਾਂ ‘ਚ ਪਹਿਲੇ 20 ਮਿੰਟਾਂ ਲਈ ਪਾਰਕਿੰਗ ਮੁਫਤ ਹੋਵੇਗੀ। ਪਿਕ ਐਂਡ ਡਰਾਪ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ। ਇਸ ਤੋਂ ਬਾਅਦ ਬਾਈਕ-ਸਕੂਟੀ ਵਰਗੇ ਦੋਪਹੀਆ ਵਾਹਨ ਲਈ 4 ਘੰਟੇ ਲਈ 7 ਰੁਪਏ ਅਤੇ ਕਾਰ ਲਈ 15 ਰੁਪਏ ਲਏ ਜਾਣਗੇ। ਤੁਹਾਨੂੰ 8 ਘੰਟੇ ਲਈ ਕਾਰ ਲਈ 20 ਰੁਪਏ ਦੇਣੇ ਪੈਣਗੇ। ਜੇਕਰ ਇਸ ਕਾਰਨ ਦੇਰੀ ਹੁੰਦੀ ਹੈ ਤਾਂ ਹਰ ਘੰਟੇ ਲਈ 10 ਰੁਪਏ ਵਾਧੂ ਦੇਣੇ ਪੈਣਗੇ।

ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਹਿਰ ਦੀਆਂ ਸਾਰੀਆਂ 84 ਪਾਰਕਿੰਗਾਂ ਵਿੱਚ ਇਸ ਨਵੇਂ ਰੇਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਵਪਾਰਕ ਵਾਹਨਾਂ ਜਿਵੇਂ ਕਿ ਮਿੰਨੀ ਬੱਸਾਂ, ਕੈਬ ਅਤੇ ਟੈਕਸੀਆਂ ਲਈ ਵੱਖ-ਵੱਖ ਪਾਰਕਿੰਗ ਦਰਾਂ ਤੈਅ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ 20 ਮਿੰਟ ਲਈ 10 ਰੁਪਏ ਦੇਣੇ ਹੋਣਗੇ। ਉਨ੍ਹਾਂ ਨੂੰ 20 ਮਿੰਟ ਤੋਂ 4 ਘੰਟੇ ਲਈ 30 ਰੁਪਏ ਦੇਣੇ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ 4 ਤੋਂ 8 ਘੰਟੇ ਲਈ 35 ਰੁਪਏ ਦੇਣੇ ਪੈਣਗੇ। ਇਸ ਤੋਂ ਬਾਅਦ 15 ਰੁਪਏ ਪ੍ਰਤੀ ਘੰਟਾ ਵਾਧੂ ਚਾਰਜ ਹੋਵੇਗਾ।

ਜੇਕਰ ਕੋਈ ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਲਈ 12 ਘੰਟੇ ਲਈ ਪਾਸ ਬਣਾਉਣਾ ਚਾਹੁੰਦਾ ਹੈ ਤਾਂ ਇਸ ਲਈ 100 ਰੁਪਏ ਦੇਣੇ ਪੈਣਗੇ। ਮਹੀਨਾਵਾਰ ਪਾਸ ਲਈ 800 ਰੁਪਏ ਦਾ ਚਾਰਜ ਹੋਵੇਗਾ।

ਪਿਕਾਡਿਲੀ ਮਾਲ ਦੇ ਬਾਹਰ ਨਿੱਜੀ ਵਾਹਨਾਂ ਲਈ ਪਹਿਲੇ 4 ਘੰਟਿਆਂ ਲਈ 50 ਰੁਪਏ, 4 ਤੋਂ 8 ਘੰਟਿਆਂ ਲਈ 70 ਰੁਪਏ ਅਤੇ ਉਸ ਤੋਂ ਬਾਅਦ 20 ਰੁਪਏ ਪ੍ਰਤੀ ਘੰਟਾ ਫੀਸ ਲਈ ਜਾਵੇਗੀ। ਕਮਰਸ਼ੀਅਲ ਵਾਹਨਾਂ ਲਈ ਪਿਕਾਡਲੀ ਮਾਲ ਦੇ ਬਾਹਰ ਪਹਿਲੇ ਚਾਰ ਘੰਟਿਆਂ ਲਈ 250 ਰੁਪਏ, ਚਾਰ ਤੋਂ ਅੱਠ ਘੰਟਿਆਂ ਲਈ 410 ਰੁਪਏ ਅਤੇ ਉਸ ਤੋਂ ਬਾਅਦ 30 ਰੁਪਏ ਪ੍ਰਤੀ ਘੰਟਾ ਪਾਰਕਿੰਗ ਲਈ ਜਾਵੇਗੀ।

ਚੰਡੀਗੜ੍ਹ ਨਗਰ ਨਿਗਮ ਵੱਲੋਂ 25 ਜੁਲਾਈ, 2023 ਨੂੰ ਹੋਈ ਮੀਟਿੰਗ ਦੌਰਾਨ ਪਾਰਕਿੰਗ ਸਬੰਧੀ ਪ੍ਰਸਤਾਵ ਪਾਸ ਕੀਤਾ ਗਿਆ ਸੀ। ਇਸ ਪ੍ਰਸਤਾਵ ਵਿੱਚ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਰਜਿਸਟਰਡ ਵਾਹਨਾਂ ਲਈ ਵੱਖਰੇ ਰੇਟ ਤੈਅ ਕੀਤੇ ਗਏ ਸਨ। ਜਦਕਿ ਟ੍ਰਾਈਸਿਟੀ ਯਾਨੀ ਇਨ੍ਹਾਂ ਤਿੰਨਾਂ ਸ਼ਹਿਰਾਂ ਤੋਂ ਆਉਣ ਵਾਲੀਆਂ ਗੱਡੀਆਂ ਲਈ ਡਬਲ ਰੇਟ ਰੱਖਿਆ ਗਿਆ ਸੀ। ਇਸ ਨੂੰ ਲੈ ਕੇ ਕਾਫੀ ਸਿਆਸੀ ਵਿਵਾਦ ਵੀ ਹੋਇਆ ਸੀ। ਨਗਰ ਨਿਗਮ ਦੇ ਇਸ ਪ੍ਰਸਤਾਵ ਦਾ ਪੰਜਾਬ ਅਤੇ ਹਰਿਆਣਾ ਵੱਲੋਂ ਵਿਰੋਧ ਕੀਤਾ ਗਿਆ ਸੀ। ਦੋਵਾਂ ਰਾਜਾਂ ਦੇ ਆਗੂਆਂ ਵੱਲੋਂ ਇਸ ਮਾਮਲੇ ਸਬੰਧੀ ਮੰਗ ਪੱਤਰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤਾ ਗਿਆ। ਇਸ ਤੋਂ ਬਾਅਦ ਬਨਵਾਰੀ ਲਾਲ ਪੁਰੋਹਿਤ ਨੇ ਇਹ ਪ੍ਰਸਤਾਵ ਪਾਸ ਨਹੀਂ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...