November 15, 2026, 12:18 pm
----------- Advertisement -----------
HomeNewsLatest Newsਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ...

ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 2 ਮਾਰਚ: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਵਿੱਚ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਖੇਡ ਨੀਤੀ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਦਿੱਤੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਖੇਤਰ ਨੂੰ ਪ੍ਰਮੁੱਖ ਤਰਜੀਹ ਦੇਣ ਦੇ ਨਿਰਦੇਸ਼ਾਂ ਤਹਿਤ ਖੇਡ ਨੀਤੀ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਜਾਵੇਗਾ ਕਿ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਉਤੇ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਓਲੰਪਿਕਸ ਦੀ ਤਿਆਰੀ ਲਈ ਅਥਲੀਟ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਭਵਿੱਖ ਵਿੱਚ ਹੋਰਨਾਂ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵੀ ਖਿਡਾਰੀਆਂ ਨੂੰ ਨਗਦ ਰਾਸ਼ੀ ਦੇਣ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਮੁਕਾਬਲੇ ਲਈ ਤਿਆਰ ਕਰਨਾ ਵੱਡੀ ਗੱਲ ਹੈ, ਤਮਗ਼ਾ ਜਿੱਤਣ ਤੋਂ ਬਾਅਦ ਤਾਂ ਹਰ ਕੋਈ ਇਨਾਮ, ਮਾਣ-ਸਨਮਾਨ ਦੇ ਦਿੰਦਾ ਹੈ ਪਰ ਲੋੜ ਹੈ ਮੁਕਾਬਲੇ ਤੋਂ ਪਹਿਲਾਂ ਤਿਆਰੀ ਲਈ ਮੱਦਦ ਕੀਤੀ ਜਾਵੇ।

ਖੇਡ ਮੰਤਰੀ ਨੇ ਦੱਸਿਆ ਕਿ ਕੌਮੀ ਪੱਧਰ ਦੇ ਸੀਨੀਅਰ ਤੇ ਜੂਨੀਅਰ ਮੁਕਾਬਲਿਆਂ ਦੇ ਤਮਗ਼ਾ ਜੇਤੂਆਂ ਨੂੰ ਹਰ ਮਹੀਨੇ ਵਜ਼ੀਫਾ ਦੇਣ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਮੀਟਿੰਗ ਵਿੱਚ ਇਹ ਵਿਚਾਰ ਕੀਤਾ ਗਿਆ ਕਿ ਇਸ ਦਾ ਦਾਇਰਾ ਵਧਾਇਆ ਜਾਵੇ ਅਤੇ ਵਜ਼ੀਫ਼ਾ ਰਾਸ਼ੀ ਵੀ ਵਧਾਈ ਜਾਵੇ। ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੇ ਤਮਗ਼ੇ ਅਨੁਸਾਰ ਨੌਕਰੀ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ। ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ। ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਤਿਆਰ ਵਾਲੇ ਕੋਚਾਂ ਨੂੰ ਵੀ ਅਣਗੌਲਿਆ ਨਹੀਂ ਕੀਤਾ ਜਾਵੇਗਾ। ਕਾਲਜਾਂ-ਯੂਨੀਵਰਸਿਟੀਆਂ ਵਿੱਚ ਖੇਡ ਮੁਕਾਬਲਿਆਂ ਦਾ ਪੱਧਰ ਉਚਾ ਚੁੱਕਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਅੰਤਰ ‘ਵਰਸਿਟੀ ਖੇਡ ਮੁਕਾਬਲੇ ਕਰਵਾਏ ਜਾਣਗੇ।

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਲਈ ਲੰਬੇ ਸਮੇਂ ਦੀਆਂ ਯੋਜਨਾਵਾਂ ਦਾ ਖਾਕਾ ਉਲੀਕਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਨੀਤੀ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਉਹ ਨਿਰੰਤਰ ਇਸ ਦੀਆਂ ਮੀਟਿੰਗਾਂ ਕਰਕੇ ਇਕ-ਇਕ ਨੁਕਤੇ ਉਤੇ ਮਾਹਿਰਾਂ ਨਾਲ ਵਿਚਾਰ ਕਰ ਰਹੇ ਹਨ। ਜਲਦ ਹੀ ਨਵੀਂ ਖੇਡ ਨੀਤੀ ਜਾਰੀ ਕੀਤੀ ਜਾਵੇਗੀ।

ਮੀਟਿੰਗ ਵਿੱਚ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ.ਚੀਮਾ, ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਲਲਿਤ ਲੋਹਾਨੀ, ਡਾਇਰੈਕਟਰ ਉਚੇਰੀ ਸਿੱਖਿਆ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ (ਕਾਲਜਾਂ) ਡਾ.ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ (ਸਕੂਲਾਂ) ਸੁਨੀਲ ਕੁਮਾਰ ਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...