September 19, 2026, 9:00 am
----------- Advertisement -----------
HomeNewsBreaking Newsਪੰਜਾਬ 'ਚ ਵੋਟਿੰਗ ਵਧਾਉਣ ਦੀ ਨਵੀਂ ਰਣਨੀਤੀ, ਪਿਛਲੀਆਂ ਚੋਣਾਂ ਨਾਲੋਂ 10 ਫੀਸਦੀ...

ਪੰਜਾਬ ‘ਚ ਵੋਟਿੰਗ ਵਧਾਉਣ ਦੀ ਨਵੀਂ ਰਣਨੀਤੀ, ਪਿਛਲੀਆਂ ਚੋਣਾਂ ਨਾਲੋਂ 10 ਫੀਸਦੀ ਵੱਧ ਵੋਟਿੰਗ ਹੋਣ ‘ਤੇ ਬੀਐੱਲਓ ਨੂੰ ਮਿਲੇਗਾ ਇਨਾਮ

Published on

----------- Advertisement -----------

ਪੰਜਾਬ ਵਿੱਚ ਵੋਟਿੰਗ ਦਾ ਗ੍ਰਾਫ਼ ਵਧਾਉਣ ਲਈ ਚੋਣ ਕਮਿਸ਼ਨ ਨੇ ਨਵੀਂ ਰਣਨੀਤੀ ਬਣਾਈ ਹੈ। ਜਿਨ੍ਹਾਂ ਬੂਥਾਂ ‘ਤੇ ਪਿਛਲੀਆਂ ਚੋਣਾਂ ਨਾਲੋਂ ਦਸ ਫੀਸਦੀ ਵੱਧ ਵੋਟਿੰਗ ਹੋਈ ਹੈ ਜਾਂ ਉਹ ਬੂਥ ਜਿੱਥੇ 75 ਫੀਸਦੀ ਜਾਂ ਇਸ ਤੋਂ ਵੱਧ ਵੋਟਿੰਗ ਦਾ ਗ੍ਰਾਫ ਹੋਵੇਗਾ। ਉੱਥੋਂ ਦੇ ਬੀਐੱਲਜ਼ ਨੂੰ 5,000 ਰੁਪਏ ਦੇ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਹ ਐਲਾਨ ਕੀਤਾ ਹੈ। ਇਸ ਦੌਰਾਨ ਉਹ ਇਸ ਮਾਮਲੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਪਰ ਉਸ ਸਮੇਂ ਗਰਮੀ ਆਪਣੇ ਸਿਖਰ ‘ਤੇ ਹੋਵੇਗੀ। ਅਜਿਹੇ ‘ਚ ਕਮਿਸ਼ਨ ਵੀ ਇਸ ਗੱਲ ਨੂੰ ਲੈ ਕੇ ਗੰਭੀਰ ਹੈ ਕਿ ਵੋਟਿੰਗ ਦਾ ਗ੍ਰਾਫ ਕਿਵੇਂ ਵਧੇਗਾ। ਕਈ ਤਰ੍ਹਾਂ ਦੇ ਪ੍ਰੋਗਰਾਮ ਬਣਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਖੁਦ ਵੋਟਰ ਪਰਚੀਆਂ ਅਤੇ ਵੋਟਿੰਗ ਸੱਦਾ ਪੱਤਰ ਘਰ-ਘਰ ਜਾ ਕੇ ਵੰਡਣ। ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਹੀਂ ਸੌਂਪੀ ਜਾਣੀ ਚਾਹੀਦੀ। ਇਸ ਮੌਕੇ ਉਨ੍ਹਾਂ ਬੀ.ਐਲ.ਓ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ |

ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਵੱਲੋਂ ਪੋਲਿੰਗ ਸਟੇਸ਼ਨਾਂ ਅਤੇ ਔਰਤਾਂ ਅਤੇ ਅਪੰਗ ਵਿਅਕਤੀਆਂ ਵੱਲੋਂ ਚਲਾਏ ਜਾ ਰਹੇ ਮਾਡਲ ਬੂਥਾਂ ਅਤੇ ਹੋਰ ਪਹਿਲਕਦਮੀਆਂ ‘ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਤਜਰਬੇ ਅਤੇ ਪ੍ਰਤੀਕਰਮ ਵੀ ਦਰਜ ਕੀਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...