November 19, 2026, 9:11 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੀ ਮੌ.ਤ ਦੀ ਖਬਰ ਵਾਇਰਲ, ਲਾਈਵ ਹੋ...

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੀ ਮੌ.ਤ ਦੀ ਖਬਰ ਵਾਇਰਲ, ਲਾਈਵ ਹੋ ਕੇ ਖੁਦ ਦੱਸਿਆ ਸੱਚ

Published on

----------- Advertisement -----------

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸ਼੍ਰੀ ਦੁਰਗਿਆਣਾ ਮੰਦਿਰ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਸ ਖਬਰ ਦੇ ਵਾਇਰਲ ਹੋਣ ਤੋਂ ਬਾਅਦ ਪ੍ਰੋ. ਚਾਵਲਾ ਨੂੰ ਖੁਦ ਲਾਈਵ ਹੋ ਕੇ ਦੱਸਣਾ ਪਿਆ ਕਿ ਉਹ ਹੁਣ ਠੀਕ ਹਨ ਅਤੇ ਕਈ ਸਾਲਾਂ ਤੱਕ ਜਿਊਂਦੇ ਰਹਿਣਗੇ। ਹੁਣ ਉਸ ਨੇ ਅਯੁੱਧਿਆ ਜਾ ਕੇ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਕਰਨੇ ਹਨ

ਦੱਸ ਦਈਏ ਕਿ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਮੌਤ ਦੀ ਖ਼ਬਰ ਇੱਕ ਪੰਜਾਬੀ ਚੈਨਲ ਦੀ ਫਰਜ਼ੀ ਆਈਡੀ ਰਾਹੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਵਿੱਚ ਲਿਖਿਆ ਗਿਆ ਸੀ ਕਿ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਦੁਰਗਿਆਣਾ ਕਮੇਟੀ ਦੀ ਮੌਜੂਦਾ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਦੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਉਹਨਾਂ ਨੂੰ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਗ੍ਰੇਟਰ ਕੈਲਾਸ਼ ਕਲੋਨੀ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੌਤ ਦੀ ਖਬਰ ਵਾਇਰਲ ਹੋਣ ਤੋਂ ਬਾਅਦ ਪ੍ਰੋ. ਚਾਵਲਾ ਨੇ ਖੁਦ ਲਾਈਵ ਹੋ ਕੇ ਆਪਣੇ ਬਚਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਨਤਾ ਅਨੁਸਾਰ ਜਿਸ ਦੀ ਮੌਤ ਦਾ ਐਲਾਨ ਹੋ ਜਾਂਦਾ ਹੈ, ਉਸ ਦੀ ਉਮਰ ਲੰਬੀ ਹੋ ਜਾਂਦੀ ਹੈ।

ਇਸ ਲਈ ਹੁਣ ਉਨ੍ਹਾਂ ਨੂੰ ਅਯੁੱਧਿਆ ਜਾ ਕੇ ਸ਼੍ਰੀ ਰਾਮ ਦੇ ਦਰਸ਼ਨ ਕਰਨੇ ਪੈਣਗੇ। ਇਸ ਲਈ ਉਹ ਹੋਰ ਕਈ ਸਾਲ ਜਿਉਂਦੀ ਰਹੇਗੀ। ਪ੍ਰੋ. ਚਾਵਲਾ ਦੀ ਮੌਤ ਦੀ ਖਬਰ ਫੈਲਣ ਤੋਂ ਬਾਅਦ ਸੰਤ ਸਮਾਜ ਨੇ ਵੀ ਲਾਈਵ ਹੋ ਕੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...