August 9, 2026, 1:17 pm
----------- Advertisement -----------
HomeNewsBreaking News5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ...

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ

Published on

----------- Advertisement -----------

ਚੰਡੀਗੜ੍ਹ, 12 ਦਸੰਬਰ (ਬਲਜੀਤ ਮਰਵਾਹਾ):ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿੱਚ ਵੱਖ-ਵੱਖ ਕੋਰਟਾਂ ਵੱਲੋਂ ਅਤੀਤ ਵਿੱਚ ਹੱਕ ਵਿਚ ਫੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ।

ਜਸਟਿਸ ਦੀਪਕ ਸਿੱਬਲ ਅਤੇ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਨ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ ਕੋਰਟ ਵੱਲੋਂ ਕਿਹਾ ਗਿਆ ਕਿ ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫੈਸਲਾ ਲੈ ਲੈਣਗੇ।

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜ਼ਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...