November 13, 2026, 6:46 pm
----------- Advertisement -----------
HomeNewsBreaking NewsNHAI ਠੇਕੇਦਾਰਾਂ ਨੂੰ ਮਿਲੀ ਜਿੰਦਾ ਸਾੜਨ ਦੀ ਧਮਕੀ: ਭੂ-ਮਾਫੀਆ 'ਤੇ ਲੱਗੇ ਦੋਸ਼,...

NHAI ਠੇਕੇਦਾਰਾਂ ਨੂੰ ਮਿਲੀ ਜਿੰਦਾ ਸਾੜਨ ਦੀ ਧਮਕੀ: ਭੂ-ਮਾਫੀਆ ‘ਤੇ ਲੱਗੇ ਦੋਸ਼, ਪਿੰਡ ਵਾਸੀਆਂ ਨੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ, FIR ਦਰਜ

Published on

----------- Advertisement -----------
  • ਡੀਜੀਪੀ ਨੂੰ ਲਿਖਿਆ ਪੱਤਰ, ਤੁਰੰਤ FIR ਦੇ ਹੁਕਮ

ਚੰਡੀਗੜ੍ਹ, 7 ਅਗਸਤ 2024 – ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਠੇਕੇਦਾਰਾਂ ਦਾ ਦੋਸ਼ ਹੈ ਕਿ ਇਹ ਸਮੱਸਿਆ ਜਲੰਧਰ ਅਤੇ ਲੁਧਿਆਣਾ ਖੇਤਰ ਵਿਚ ਆ ਰਹੀ ਹੈ। ਉਸ ਨੇ ਕੁਝ ਨਾਵਾਂ ਦਾ ਜ਼ਿਕਰ ਵੀ ਕੀਤਾ ਹੈ। ਇਸ ਪਿੱਛੇ ਕਿਸੇ ਭੂ-ਮਾਫੀਆ ਦਾ ਹੱਥ ਹੋ ਸਕਦਾ ਹੈ। ਠੇਕੇਦਾਰਾਂ ਨੇ ਇਹ ਮਾਮਲਾ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਕੋਲ ਉਠਾਇਆ ਸੀ।

ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਨੇ ਇਹ ਮਾਮਲਾ ਸਰਕਾਰ ਕੋਲ ਉਠਾਇਆ ਹੈ। ਜਿਸ ’ਤੇ ਪੰਜਾਬ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਐਫਆਈਆਰ ਦੇ ਆਧਾਰ ’ਤੇ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ। ਉਸ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ।

NHAI ਠੇਕੇਦਾਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜ਼ਿੰਦਾ ਸਾੜਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਕੁਝ ਠੇਕੇਦਾਰਾਂ ਦੇ ਆੜਤੀਆਂ ਨਾਲ ਵੀ ਝਗੜਾ ਹੋਇਆ। ਇਸ ਦੌਰਾਨ ਕੁਝ ਨਾਂ ਵੀ ਸਾਹਮਣੇ ਆ ਰਹੇ ਹਨ। NHAI ਵੱਲੋਂ ਲਿਖੇ ਪੱਤਰ ਵਿੱਚ ਦੋ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।

20 ਜੁਲਾਈ ਨੂੰ ਮਨੀਸ਼ ਸ਼ਰਮਾ ਨੂੰ ਪਿੰਡ ਵਾਸੀਆਂ ਨੇ ਬੇਰਹਿਮੀ ਨਾਲ ਕੁੱਟਿਆ ਸੀ। ਉਸ ਨੇ ਸਰਕਾਰ ਨੂੰ ਕੁਝ ਤਸਵੀਰਾਂ ਵੀ ਦਿੱਤੀਆਂ ਹਨ, ਜਿਨ੍ਹਾਂ ਤੋਂ ਇਸ ਘਟਨਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਇਸ ਮਾਮਲੇ ਵਿੱਚ ਐਫ.ਆਈ.ਆਰ. ਵੀ ਦਰਜ ਕੀਤੀ ਗਈ ਸੀ। ਹਾਲਾਂਕਿ ਦੋਸ਼ੀਆਂ ਨੂੰ ਮੌਕੇ ‘ਤੇ ਹੀ ਜ਼ਮਾਨਤ ਦੇ ਦਿੱਤੀ ਗਈ। ਮੁਲਜ਼ਮਾਂ ਨੇ ਦੋ ਠੇਕੇਦਾਰਾਂ ਦੇ ਨਾਂ ਦੱਸ ਕੇ ਉਨ੍ਹਾਂ ਦੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਹਾਲਾਂਕਿ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਸ ਨੇ ਪੁਲਿਸ ਨੂੰ ਸੁਰੱਖਿਆ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...