November 13, 2026, 6:19 pm
----------- Advertisement -----------
HomeNewsBreaking Newsਪੰਜਾਬ 'ਚ NHAI ਅਧਿਕਾਰੀਆਂ ਨੂੰ ਮਿਲ ਰਹੀਆਂ ਹਨ ਧਮਕੀਆਂ: ਗਡਕਰੀ ਨੇ ਪੰਜਾਬ...

ਪੰਜਾਬ ‘ਚ NHAI ਅਧਿਕਾਰੀਆਂ ਨੂੰ ਮਿਲ ਰਹੀਆਂ ਹਨ ਧਮਕੀਆਂ: ਗਡਕਰੀ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ, ਕਿਹਾ- ਕਾਨੂੰਨ ਵਿਵਸਥਾ ਠੀਕ ਨਹੀਂ

Published on

----------- Advertisement -----------

ਚੰਡੀਗੜ੍ਹ, 10 ਅਗਸਤ 2024 – ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ NHAI ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ 14,288 ਕਰੋੜ ਰੁਪਏ ਦੇ 293 ਕਿਲੋਮੀਟਰ ਦੇ ਪ੍ਰਾਜੈਕਟ ਬੰਦ ਹੋ ਜਾਣਗੇ।

ਇਹ ਪੱਤਰ ਕੇਂਦਰੀ ਮੰਤਰੀ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲ ਹੀ ‘ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰੋਜੈਕਟ ‘ਤੇ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜ਼ਿਲ੍ਹੇ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਜਿਸ ਦੀ ਫੋਟੋ ਵੀ ਭੇਜ ਰਿਹਾ ਹਾਂ। ਹਾਲਾਂਕਿ ਇਸ ਘਟਨਾ ਦੇ ਸਬੰਧ ਵਿੱਚ ਐਫਆਈਆਰ ਵੀ ਦਰਜ ਹੋ ਚੁੱਕੀ ਹੈ ਪਰ ਦੋਸ਼ੀਆਂ ਖਿਲਾਫ ਕੋਈ ਸਖਤ ਕਾਰਵਾਈ ਨਹੀਂ ਕੀਤੀ ਗਈ। ਇਸ ਸਮੇਂ ਸਖ਼ਤ ਕਾਰਵਾਈ ਦੀ ਲੋੜ ਹੈ।

ਦੂਜੀ ਘਟਨਾ ਲੁਧਿਆਣਾ ਜ਼ਿਲ੍ਹੇ ਵਿੱਚ ਸਾਹਮਣੇ ਆਈ ਹੈ। ਆਪਣੇ ਪੱਤਰ ਵਿੱਚ ਦੂਜੀ ਘਟਨਾ ਦਾ ਜ਼ਿਕਰ ਕਰਦਿਆਂ ਗਡਕਰੀ ਨੇ ਕਿਹਾ ਕਿ ਕੁਝ ਵਿਅਕਤੀਆਂ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੇ ਇੱਕ ਠੇਕੇਦਾਰ ਦੇ ਕੈਂਪ ’ਤੇ ਹਮਲਾ ਕੀਤਾ ਗਿਆ। ਲੋਕਾਂ ਨੇ ਪ੍ਰੋਜੈਕਟ ਕੈਂਪ ਵਿੱਚ ਇੰਜੀਨੀਅਰਾਂ ਅਤੇ ਕਰਮਚਾਰੀਆਂ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਲਿਖਤੀ ਸ਼ਿਕਾਇਤ ਦੇ ਬਾਵਜੂਦ ਅਜੇ ਤੱਕ ਕੇਸ ਦਰਜ ਨਹੀਂ ਕੀਤਾ ਗਿਆ।

ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਹੋਰ ਵਾਪਰਨ ਤੋਂ ਰੋਕਣ ਅਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਦਾ ਭਰੋਸਾ ਬਹਾਲ ਕਰਨ ਲਈ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਤੁਰੰਤ ਕਾਰਵਾਈ ਕਰੇ।

ਕੇਂਦਰੀ ਮੰਤਰੀ ਨੇ ਕਿਹਾ ਕਿ 15 ਜੁਲਾਈ ਨੂੰ ਮੈਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਐਮਆਰਟੀਐਚ, ਐਨਐਚਏਆਈ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜ਼ਮੀਨ ਐਕਵਾਇਰ ਅਤੇ ਅਮਨ-ਕਾਨੂੰਨ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਨਿਤਿਨ ਗਡਕਰੀ ਮੁਤਾਬਕ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਸਥਿਤੀ ਵਿਗੜਦੀ ਜਾ ਰਹੀ ਹੈ। ਕੋਈ ਕਾਰਵਾਈ ਨਹੀਂ ਕੀਤੀ ਗਈ। ਜੇਕਰ ਫਿਰ ਵੀ ਕੋਈ ਕਾਰਵਾਈ ਨਾ ਹੋਈ ਤਾਂ ਇਸ ਤੋਂ ਪਹਿਲਾਂ ਪੰਜਾਬ ਵਿੱਚ 3263 ਕਰੋੜ ਰੁਪਏ ਦੇ 103 ਕਿਲੋਮੀਟਰ ਦੇ ਪ੍ਰਾਜੈਕਟ ਰੁਕੇ ਹੋਏ ਸਨ। ਪਰ ਜੇਕਰ ਅਜਿਹਾ ਹੁਣ ਵੀ ਜਾਰੀ ਰਿਹਾ ਤਾਂ 14288 ਕਰੋੜ ਰੁਪਏ ਦੇ 293 ਕਿਲੋਮੀਟਰ ਦੇ ਪ੍ਰੋਜੈਕਟ ਬੰਦ ਹੋ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...