ਲੁਧਿਆਣਾ, 6 ਸਤੰਬਰ 2022 – ਪੰਜਾਬ ਦੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੇ ਦੋਸ਼ੀ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ NIA ਨੇ ਮੋਸ੍ਟ ਵਾਂਟੇਡ ਐਲਾਨ ਦਿੱਤਾ ਹੈ। NIA ਨੇ ਹੈਪੀ ਮਲੇਸ਼ੀਆ ਲਈ ਪੋਸਟਰ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਹਨ। ਇਨ੍ਹਾਂ ਪੋਸਟਰਾਂ ਵਿੱਚ ਐਨਆਈਏ ਅਧਿਕਾਰੀਆਂ ਦੇ ਨੰਬਰ ਅਤੇ ਵਟਸਐਪ ਨੰਬਰ ਹਨ।
ਪੋਸਟਰ ‘ਤੇ ਲਿਖਿਆ ਹੈ ਕਿ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੂਚਨਾ ਦੇਣ ਵਾਲੇ ਦਾ ਨਾਂ ਵੀ ਜਨਤਕ ਨਹੀਂ ਕੀਤਾ ਜਾਵੇਗਾ। ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਪਿੰਡ ਮੈਂਡੀ ਕਲਾਂ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦੋਸ਼ੀ ਮਲੇਸ਼ੀਆ ‘ਚ ਹੈ।
ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਦੁਪਹਿਰ 12.25 ਵਜੇ ਹੋਏ ਬੰਬ ਧਮਾਕੇ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ।
ਇਸ ਧਮਾਕੇ ‘ਚ ਅੱਤਵਾਦੀ ਕੋਨ ਕਾਰਨ ਕੇਂਦਰੀ ਜਾਂਚ ਏਜੰਸੀ NIA ਅਤੇ NSG ਜਾਂਚ ਕਰ ਰਹੀਆਂ ਹਨ। ਦੋਵੇਂ ਏਜੰਸੀਆਂ ਦੇ ਅਧਿਕਾਰੀ ਜਾਂਚ ਲਈ ਚੰਡੀਗੜ੍ਹ ਅਤੇ ਨਵੀਂ ਦਿੱਲੀ ਤੋਂ ਲੁਧਿਆਣਾ ਪੁੱਜੇ। ਦੋਵਾਂ ਏਜੰਸੀਆਂ ਦੇ ਅਧਿਕਾਰੀ ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਮਿਲ ਕੇ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਤਾਂ ਨਹੀਂ ਹੈ।
ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਲੁਧਿਆਣਾ ‘ਚ ਹੋਏ ਧਮਾਕੇ ‘ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਦਾ ਹੱਥ ਸੀ। ਹਾਲ ਹੀ ਵਿੱਚ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਅਤੇ ਸਰਹੱਦ ਪਾਰ ਤੋਂ ਆਏ ਟਿਫਿਨ ਬੰਬ ਦਾ ਵੀ ਇਸ ਧਮਾਕੇ ਨਾਲ ਕੁਝ ਸੰਪਰਕ ਹੋ ਸਕਦਾ ਹੈ।












