June 2, 2026, 9:01 pm
----------- Advertisement -----------
HomeNewsBreaking NewsNIA ਵਲੋਂ ਇਸ ਗੈਂਗ.ਸਟਰ ਦੇ ਕਰੀਬੀਆਂ ਦੀਆਂ ਜਾਇਦਾਦਾਂ ਕੁਰ.ਕ, ਪੜੋ ਵੇਰਵਾ

NIA ਵਲੋਂ ਇਸ ਗੈਂਗ.ਸਟਰ ਦੇ ਕਰੀਬੀਆਂ ਦੀਆਂ ਜਾਇਦਾਦਾਂ ਕੁਰ.ਕ, ਪੜੋ ਵੇਰਵਾ

Published on

----------- Advertisement -----------

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਲੋਕਾਂ ਦੀਆਂ 3 ਰਾਜਾਂ ਵਿੱਚ ਇੱਕ ਫਾਰਚੂਨਰ ਕਾਰ ਸਮੇਤ 4 ਜਾਇਦਾਦਾਂ ਕੁਰਕ ਕੀਤੀਆਂ ਹਨ। ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਖੁਫੀਆ ਵਿਭਾਗ ‘ਤੇ ਹੋਏ ਆਰਪੀਜੀ ਹਮਲੇ ‘ਚ ਬਿਸ਼ਨੋਈ ਦੇ ਕਰੀਬੀਆਂ ਦੇ ਨਾਂ ਸਾਹਮਣੇ ਆਏ ਸਨ।

 ਦੱਸ ਦਈਏ ਕਿ NIA ਵੱਲੋਂ ਅਟੈਚ ਕੀਤੀਆਂ ਇਹ ਜਾਇਦਾਦਾਂ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਹਨ। ਇਨ੍ਹਾਂ ਜਾਇਦਾਦਾਂ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਜਾਂ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਕੀਤੀ ਜਾਂਦੀ ਸੀ। ਇਨ੍ਹਾਂ ‘ਚੋਂ ਇਕ ਫਲੈਟ ਵਿਕਾਸ ਸਿੰਘ ਦਾ ਹੈ, ਜਿਸ ਨੇ ਉੱਤਰ ਪ੍ਰਦੇਸ਼ ਦੇ ਲਖਨਊ ਦੇ ਗੋਮਤੀ ਨਗਰ ਐਕਸਟੈਂਸ਼ਨ ‘ਚ ਅੱਤਵਾਦੀ ਗਿਰੋਹ ਨੂੰ ਪਨਾਹ ਦਿੱਤੀ ਸੀ।

 ਇਸਤੋਂ ਇਲਾਵਾ ਦੋ ਹੋਰ ਜਾਇਦਾਦਾਂ ਪਿੰਡ ਬਿਸ਼ਨਪੁਰਾ ਅਤੇ ਫਾਜ਼ਿਲਕਾ ਪੰਜਾਬ ਵਿੱਚ ਹਨ, ਜੋ ਕਿ ਮੁਲਜ਼ਮ ਦਲੀਪ ਕੁਮਾਰ ਭੋਲਾ ਉਰਫ਼ ਦਲੀਪ ਬਿਸ਼ਨੋਈ ਦੀਆਂ ਹਨ। ਇਸ ਦੇ ਨਾਲ ਹੀ ਜੋਗਿੰਦਰ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਯਮੁਨਾਨਗਰ ਹਰਿਆਣਾ ਦੇ ਨਾਂ ‘ਤੇ ਦਰਜ ਕੀਤੀ ਫਾਰਚੂਨਰ ਕਾਰ ਵੀ ਜ਼ਬਤ ਕੀਤੀ ਗਈ।

 NIA ਦੀ ਜਾਂਚ ਮੁਤਾਬਕ ਵਿਕਾਸ ਸਿੰਘ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਇਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ‘ਚ ਸ਼ਾਮਲ ਦੋਸ਼ੀਆਂ ਸਮੇਤ ਅੱਤਵਾਦੀਆਂ ਨੂੰ ਪਨਾਹ ਦਿੱਤੀ ਸੀ। ਜੋਗਿੰਦਰ ਸਿੰਘ ਗੈਂਗਸਟਰ ਕਾਲਾ ਰਾਣਾ ਦਾ ਪਿਤਾ ਹੈ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...