September 9, 2026, 1:07 pm
----------- Advertisement -----------
HomeNewsNIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ...

NIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ ਜ਼ਮੀਨ ਕੀਤੀ ਜਾਵੇਗੀ ਜ਼ਬਤ

Published on

----------- Advertisement -----------

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ NIA ਨੇ SFJ ਦੇ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਦੀ ਸੂਚੀ ਵਿੱਚ 19 ਖਾਲਿਸਤਾਨੀ ਸਮਰਥਕਾਂ ਦੇ ਨਾਮ ਸ਼ਾਮਿਲ ਹਨ ਅਤੇ ਜਿਹੜੇ ਭਾਰਤ ਤੋਂ ਭੱਜ ਕੇ ਵਿਦੇਸ਼ਾਂ ਵਿੱਚ ਲੁਕੇ ਹੋਏ ਹਨ, ਉਹ ਦੇਸ਼ ਵਿਰੁੱਧ ਸਾਜ਼ਿਸ਼ ਰਚਦੇ ਹਨ। ਇਨ੍ਹਾਂ ਸਾਰੇ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਚੱਲ ਰਹੀ ਹੈ।

ਦੱਸ ਦਈਏ ਸਾਰੇ ਖਾਲਿਸਤਾਨੀ ਸਮਰਥਕ ਜਿਨ੍ਹਾਂ ਦੇ ਨਾਂ ਇਸ ਸੂਚੀ ਵਿਚ ਦਰਜ ਹਨ, ਕੈਨੇਡਾ, ਅਮਰੀਕਾ, ਯੂ.ਕੇ., ਆਸਟ੍ਰੇਲੀਆ ਅਤੇ ਦੁਬਈ ਵਰਗੇ ਦੇਸ਼ਾਂ ਵਿਚ ਬੈਠ ਕੇ ਭਾਰਤ ਦੇ ਖਿਲਾਫ ਵਿਉਂਤਬੰਦੀ ਕਰਦੇ ਹਨ। ਇਸ ਸੂਚੀ ਵਿੱਚ ਪਰਮਜੀਤ ਸਿੰਘ ਪੰਮਾ, ਕੁਲਵੰਤ ਮੁਠੱਡਾ, ਸੁਖਪਾਲ ਸਿੰਘ, ਸਰਬਜੀਤ ਬਨੂੜ, ਕੁਲਵੰਤ, ਗੁਰਪ੍ਰੀਤ ਸਿੰਘ, ਹਰਜਾਪ, ਹਰਪ੍ਰੀਤ ਸਿੰਘ, ਰਣਜੀਤ ਨੀਟਾ, ਗੁਰਮੀਤ ਸਿੰਘ, ਜਸਮੀਤ ਹਕੀਮਜ਼ਾਦਾ, ਗੁਰਜੰਟ ਢਿੱਲੋਂ, ਲਖਬੀਰ ਰੋਡੇ, ਅਮਰਦੀਪ ਪੁਰੇਵਾਲ, ਜਤਿੰਦਰ ਗਰੇਵਾਲ, ਡੀ. ਐਸ ਹਿੰਮਤ ਸਿੰਘ, ਵਧਾਵਾ ਸਿੰਘ (ਬੱਬਰ ਚਾਚਾ) ਅਤੇ ਜੇ ਧਾਲੀਵਾਲ ਦੇ ਨਾਮ ਸ਼ਾਮਿਲ ਹਨ।

  IOC ਇੱਕ ਭਾਰਤੀ ਕਾਰਡ ਹੈ ਜੋ ਵਿਦੇਸ਼ਾਂ ਵਿੱਚ ਰਹਿਣ ਵਾਲੇ NRIs ਨੂੰ ਦੋਹਰੀ ਨਾਗਰਿਕਤਾ ਪ੍ਰਦਾਨ ਕਰਦਾ ਹੈ। ਇਸ ਕਾਰਡ ਰਾਹੀਂ ਪ੍ਰਵਾਸੀ ਭਾਰਤੀ ਬਿਨਾਂ ਵੀਜ਼ਾ ਭਾਰਤ ਆ ਸਕਦੇ ਹਨ।NIA ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਖਾਨਕੋਟ ‘ਚ ਗੁਰਪਤਵੰਤ ਸਿੰਘ ਪੰਨੂ ਦੀ 46 ਕਨਾਲ ਜ਼ਮੀਨ ਜ਼ਬਤ ਕਰ ਲਈ ਹੈ। ਇਹ ਵਾਹੀਯੋਗ ਜ਼ਮੀਨ ਹੈ। ਖਾਨਕੋਟ ਪੰਨੂੰ ਦਾ ਜੱਦੀ ਪਿੰਡ ਹੈ। ਇਸੇ ਤਰ੍ਹਾਂ ਜਲੰਧਰ ‘ਚ ਨਿੱਝਰ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ। ਇਹ ਜਾਇਦਾਦ ਹੁਣ ਸਰਕਾਰ ਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...