October 23, 2026, 3:45 pm
----------- Advertisement -----------
HomeNewsBreaking Newsਪੰਜਾਬ 'ਚ NIA ਨੇ ਮਾਰਿਆ ਛਾਪਾ: ਬਠਿੰਡਾ 'ਚ BKU ਕ੍ਰਾਂਤੀਕਾਰੀ ਦੀ ਮਹਿਲਾ...

ਪੰਜਾਬ ‘ਚ NIA ਨੇ ਮਾਰਿਆ ਛਾਪਾ: ਬਠਿੰਡਾ ‘ਚ BKU ਕ੍ਰਾਂਤੀਕਾਰੀ ਦੀ ਮਹਿਲਾ ਆਗੂ ਦੇ ਘਰ ਪਹੁੰਚੀ ਟੀਮ

Published on

----------- Advertisement -----------
  • ਕਿਸਾਨਾਂ ਨੇ ਰੋਸ ਵੱਜੋਂ ਰੋਡ ਕੀਤਾ ਜਾਮ

ਬਠਿੰਡਾ, 30 ਅਗਸਤ 2024 – ਬਠਿੰਡਾ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪਿੰਡ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮਹਿਲਾ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹੇ। ਹਾਲਾਂਕਿ ਛਾਪੇਮਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਰਾਮਪੁਰਾ ਫੂਲ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਉੱਥੇ ਧਰਨਾ ਲਾ ਦਿੱਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਜਾਂਦਾ, ਉਦੋਂ ਤੱਕ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਸੁਖਵਿੰਦਰ ਕੌਰ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਹੈ। NIA ਦੀਆਂ ਟੀਮਾਂ ਦੇਰ ਰਾਤ ਅਤੇ ਸਵੇਰੇ ਉਸਦੇ ਘਰ ਪਹੁੰਚੀਆਂ ਸਨ। ਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਨਾ ਹੀ ਕਿਸੇ ਨੂੰ ਫ਼ੋਨ ਆਦਿ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਾਰਾਜ ਨੇ ਦੱਸਿਆ ਕਿ ਘਰ ਵਿੱਚ ਇੱਕ 85 ਸਾਲ ਦਾ ਬਜ਼ੁਰਗ ਵੀ ਹੈ। ਇੱਥੋਂ ਤੱਕ ਕਿ ਉਸ ਦੇ ਨੌਕਰਾਂ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ, ਉਨ੍ਹਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਪਤਾ ਲੱਗਦਿਆਂ ਹੀ ਉਹ ਇੱਥੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਨਆਈਏ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਕੋਈ ਜਾਂਚ ਕਰਨੀ ਹੈ ਤਾਂ ਉਨ੍ਹਾਂ ਦੇ ਮੈਂਬਰ ਹਾਜ਼ਰ ਹੋਣ। ਇਸ ਲਈ ਅਸੀਂ ਆਪਣੇ ਵਕੀਲ ਸਮੇਤ ਤਿੰਨ ਲੋਕਾਂ ਨੂੰ ਅੰਦਰ ਭੇਜਿਆ ਹੈ।

ਬੀਕੇਯੂ ਕ੍ਰਾਂਤੀਕਾਰੀ ਯੂਨੀਅਨ ਵੀ ਐਮਐਸਪੀ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੰਭੂ ਸਰਹੱਦ ’ਤੇ ਪਿਛਲੇ 6 ਮਹੀਨਿਆਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਯੂਨੀਅਨ ਦੇ ਆਗੂ ਅਤੇ ਸਮਰਥਕ ਵੀ ਲਗਾਤਾਰ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ। ਯੂਨੀਅਨ ਨੇ ਸ਼ੁਰੂ ਵਿੱਚ ਹੀ ਆਪਣਾ ਮੋਬਾਈਲ ਦਫ਼ਤਰ ਬਣਾ ਲਿਆ ਸੀ। ਇਸ ਤੋਂ ਇਲਾਵਾ ਉਸ ਦੀ ਸੰਸਥਾ ਨਾਲ ਕਈ ਨੌਜਵਾਨ ਵੀ ਜੁੜੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...