September 22, 2026, 1:15 pm
----------- Advertisement -----------
HomeNewsBreaking NewsNIA ਨੇ ਸ਼ੁਰੂ ਕੀਤੀ VHP ਨੇਤਾ ਪ੍ਰਭਾਕਰ ਕਤਲ ਕੇਸ ਦੀ ਜਾਂਚ, ਦਿੱਲੀ...

NIA ਨੇ ਸ਼ੁਰੂ ਕੀਤੀ VHP ਨੇਤਾ ਪ੍ਰਭਾਕਰ ਕਤਲ ਕੇਸ ਦੀ ਜਾਂਚ, ਦਿੱਲੀ ਵਿੱਚ ਨਵੀਂ ਐਫ.ਆਈ.ਆਰ ਦਰਜ

Published on

----------- Advertisement -----------

ਨੰਗਲ, 15 ਮਈ 2024 – ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ NIA ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।

ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ‘ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਇਨ੍ਹਾਂ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (SSOC) ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ‘ਤੇ ਸਥਿਤ ਉਨ੍ਹਾਂ ਦੀ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ 32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।

ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...