September 21, 2026, 2:44 pm
----------- Advertisement -----------
HomeNewsBreaking Newsਪੰਜਾਬ ਦੇ ਗੈਂਗਸਟਰਾਂ 'ਤੇ NIA ਦੀ ਵੱਡੀ ਕਾਰਵਾਈ: ਲਾਰੈਂਸ, ਜੱਗੂ ਅਤੇ ਗੋਲਡੀ...

ਪੰਜਾਬ ਦੇ ਗੈਂਗਸਟਰਾਂ ‘ਤੇ NIA ਦੀ ਵੱਡੀ ਕਾਰਵਾਈ: ਲਾਰੈਂਸ, ਜੱਗੂ ਅਤੇ ਗੋਲਡੀ ਦੇ 6 ਕਰੀਬੀ ਸਾਥੀ ਗ੍ਰਿਫਤਾਰ

Published on

----------- Advertisement -----------
  • 76 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ

ਚੰਡੀਗੜ੍ਹ, 23 ਫਰਵਰੀ 2023 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ‘ਚ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਵਿਦੇਸ਼ ‘ਚ ਬੈਠੇ ਪੰਜਾਬ ਦੇ ਤਿੰਨ ਵੱਡੇ ਗੈਂਗਸਟਰਾਂ ਲਾਰੈਂਸ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਦੇ ਕਰੀਬੀ ਰਿਸ਼ਤੇਦਾਰਾਂ ਖਿਲਾਫ ਕੀਤੀ ਗਈ ਹੈ। ਐਨਆਈਏ ਨੇ ਇਨ੍ਹਾਂ ਗੈਂਗਸਟਰਾਂ ਦੇ 6 ਕਰੀਬੀ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

NIA ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਨਾਲ-ਨਾਲ 8 ਸੂਬਿਆਂ ਦਿੱਲੀ, ਯੂ.ਪੀ., ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਮੱਧ ਪ੍ਰਦੇਸ਼ ‘ਚ 76 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਵਿੱਚ ਇਹ ਛਾਪੇ ਅਬੋਹਰ, ਬਠਿੰਡਾ, ਮੁਕਤਸਰ ਸਾਹਿਬ, ਮੋਗਾ, ਫਾਜ਼ਿਲਕਾ, ਲੁਧਿਆਣਾ, ਤਰਨਤਾਰਨ, ਮੋਹਾਲੀ, ਫ਼ਿਰੋਜ਼ਪੁਰ, ਫਰੀਦਕੋਟ, ਸੰਗਰੂਰ ਅਤੇ ਜਲੰਧਰ ਵਿੱਚ ਮਾਰੇ ਗਏ ਹਨ।

ਗਿੱਦੜਬਾਹਾ ਦੇ ਲਖਵੀਰ ਸਿੰਘ, ਅਬੋਹਰ ਦੇ ਨਰੇਸ਼, ਹਰਿਆਣਾ ਦੇ ਸੁਰਿੰਦਰ ਚੀਕੂ, ਗੁਰੂਗ੍ਰਾਮ ਦੇ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਤੋਂ ਇਲਾਵਾ ਯੂਪੀ ਬਾਗਪਤ ਦੇ ਸੁਨੀਲ ਰਾਠੀ ਸਮੇਤ ਕੁਝ ਹਵਾਲਾ ਮੁਲਜ਼ਮਾਂ, ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅਤੇ ਕਬੱਡੀ ਖਿਡਾਰੀਆਂ ‘ਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ NIA ਨੇ ਜੱਗੂ, ਲਾਰੈਂਸ ਅਤੇ ਗੋਲਡੀ ਬਰਾੜ ਦੇ 6 ਕਰੀਬੀ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੋ ਦਿਨ ਪਹਿਲਾਂ ਕਾਰਵਾਈ ਕਰਦੇ ਹੋਏ ਐਨਆਈਏ ਨੇ 76 ਥਾਵਾਂ ਤੋਂ 9 ਹਥਿਆਰ ਪਿਸਤੌਲ ਅਤੇ ਰਾਈਫਲਾਂ ਜ਼ਬਤ ਕੀਤੀਆਂ ਸਨ। ਇਸ ਤੋਂ ਇਲਾਵਾ 1.50 ਕਰੋੜ ਰੁਪਏ ਦੀ ਰਕਮ ਵੀ ਜ਼ਬਤ ਕੀਤੀ ਗਈ ਹੈ। ਐਨਆਈਏ ਨੇ ਕੁਝ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਯੰਤਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...