September 22, 2026, 8:21 am
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ, ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ, ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 19 ਦਸੰਬਰ, 2023 :(ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ ਐਸ.ਸੀ.ਐਫ. ਨੰਬਰ 23, ਪਹਿਲੀ ਮੰਜ਼ਿਲ, ਫੇਜ-7, ਮੋਹਾਲੀ ਦੀ ਮਾਲਕਣ ਸ੍ਰੀਮਤੀ ਗੁਰਪ੍ਰੀਤ ਕੌਰ ਪੁੱਤਰੀ ਸ੍ਰੀ ਹਰਭਜਨ ਸਿੰਘ ਪਤਨੀ ਸ੍ਰੀ ਨਿਰਭੈ ਸਿੰਘ ਵਾਸੀ ਮਕਾਨ ਨੰ: 139, ਨੇੜੇ ਪ੍ਰਤਾਪ ਨਗਰ, ਏਕਤਾ ਐਵੇਨਿਊ, ਪਟਿਆਲਾ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 22 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 112/ਐਮ.ਸੀ-2 ਮਿਤੀ 23.10.2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...